ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ! ਝੋਨੇ ਦੀ ਖਰੀਦ ਲਈ ਕੇਂਦਰ ਵੱਲੋਂ 26,707.50 ਕਰੋੜ ਜਾਰੀ

October 10 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਦੇ ਚੱਲਦਿਆਂ ਕੇਂਦਰ ਨੇ ਬੁੱਧਵਾਰ ਨੂੰ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਤਹਿਤ ਕੇਂਦਰ ਵੱਲੋਂ ਅਕਤੂਬਰ ਮਹੀਨੇ ਲਈ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2019-20 ਵਿੱਚ ਝੋਨੇ ਦੀ ਖਰੀਦ ਲਈ 26,707.50 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰਬੀਆਈ ਦੁਆਰਾ ਇਹ ਰਾਸ਼ੀ ਅਕਤੂਬਰ, 2019 ਦੇ ਅੰਤ ਤੱਕ ਕਰਜ਼ੇ ਦੀ ਸੀਮਾ ਪ੍ਰਤੀ ਜਾਰੀ ਕੀਤੀ ਗਈ ਹੈ

ਝੋਨੇ ਦੀ ਖਰੀਦ ਦੀ ਗਤੀ ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਮੰਤਰੀ ਨੂੰ ਝੋਨੇ ਦੀ ਤੁਰੰਤ ਲਿਫਟਿੰਗ ਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਜਾਰੀ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ।

ਅੱਜ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਕੁਲ 3,26,839 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿੱਚ ਪਨਗ੍ਰੇਨ (PUNGRAIN) ਨੇ 1,27,575 ਮੀਟਰਕ ਟਨ ਦੀ ਖਰੀਦ ਕੀਤੀ ਹੈ। ਇਸ ਤੋਂ ਬਾਅਦ ਮਾਰਕਫੈਡ (MARKFED) ਨੇ 80025, ਪਨਸਪ (48387) ਅਤੇ ਪੀਐਸਡਬਲਯੂਸੀ (PUNSUP) ਨੇ 38116 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਤੋਂ ਇਲਾਵਾ ਐਫਸੀਆਈ (FCI) ਵੱਲੋਂ 5627 ਮੀਟਰਕ ਟਨ ਝੋਲਾ ਖਰੀਦਿਆ ਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ