ਸੂਬੇ ਵਿੱਚ 170.19 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

December 05 2018

 ਚੰਡੀਗੜ (ਸ.ਸ.ਸ) : ਪੰਜਾਬ ਵਿੱਚ 3 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.19 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.95 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.87 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5916648.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3888164.66 ਟਨ ਅਤੇ ਪਨਸਪ ਵੱਲੋਂ 3526031 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564644 ਮੀਟ੍ਰਿਕ ਟਨ ਅਤੇ 1748018.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 251281 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

Source: Rozana Spokesman