20 ਪਸ਼ੂਆਂ ਤੱਕ ਦੇ ਕਿਸਾਨਾਂ ਨੂੰ ਡੇਅਰੀ ਫਾਰਮ ਲਈ ਮਿਲੇਗੀ ਸਬਸਿਡੀ

June 12 2019

ਡੇਅਰੀ ਫਾਰਮਿੰਗ ਦੇ ਖੇਤਰ ਨੂੰ ਮਜ਼ਬੂਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਹੁਣ 10 ਪਸ਼ੂਆਂ ਦੀ ਖਰੀਦ ਲਈ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 20 ਦੁਧਾਰੂ ਪਸ਼ੂਆਂ ਤੱਕ ਦੇ ਫਾਰਮ ਸਥਾਪਿਤ ਕਰਨ ਲਈ ਸਬਸਿਡੀ ਮੁਹੱਈਆ ਕਰਵਾਏਗੀ। ਜਿਸ ਲਈ ਪੰਜਾਬ ਸਰਕਾਰ ਵੱਲੋਂ 20 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਦੇ ਧੰਦੇ ਪ੍ਰਤੀ ਉਤਸ਼ਾਹਿਤ ਕਰਨ ਲਈ ਦੁਧਾਰੂ ਪਸ਼ੂਆਂ ਦੀ ਖਰੀਦ ਲਈ ਮਿਲਣ ਵਾਸੀ ਸਬਸਿਡੀ ਨੂੰ 10 ਪਸ਼ੂਆਂ ਤੋਂ ਵਧਾ ਕੇ 20 ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਨਰਲ ਕੈਟਾਗਿਰੀ ਨੂੰ 25% ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33% ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪਸ਼ੂ ਪਾਲਕਾਂ ਦੀ ਕਾਫ਼ੀ ਲੰਮੇ ਸਮੇਂ ਦੀ ਮੰਗ ਨੂੰ ਪਾਰ ਕਰ ਦਿੱਤਾ ਹੈ। ਜਿਸ ਨਾਲ ਹੁਣ ਡੇਅਰੀ ਫਾਰਮਿੰਗ ‘ਤੇ ਹੋਣ ਵਾਲੀ ਲਾਗਤ ਵੀ ਘਟੇਗੀ। ਡੇਅਰੀ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਿੰਗ ਦਾ ਧੰਦਾ ਅਪਣਾ ਕੇ ਕਿਸਾਨ ਆਪਣੇ ਰੋਜ਼ਾਨਾ ਦੀ ਘਰੇਲੂ ਜ਼ਰੂਰਤਾਂ ਪੂਰੀਆਂ ਕਰ ਸਕਦੇ ਹਨ ਜਦਕਿ ਇਸ ਦੇ ਮੁਕਾਬਲੇ ਰਵਾਇਤੀ ਫ਼ਸਲਾਂ ਤੋਂ ਆਮਦਨ ਛਿਮਾਹੀ ਬਾਅਦ ਆਉਂਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਦੇਸ਼ਾਂ ਤੋਂ ਉੱਤਮ ਨਸਲ ਦਾ ਸੈਕਸਨ ਸੀਮਨ ਵੀ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਵੱਛੀਆਂ ਹੀ ਪੈਦਾ ਹੋਣਗੀਆਂ ਤੇ ਆਵਾਰਾ ਪਸ਼ੂਆਂ ਦੀ ਮੁਸੀਬਤ ਤੋਂ ਛੁਟਕਾਰਾ ਵੀ ਪਾਇਆ ਜਾ ਸਕੇਗਾ ਅਤੇ ਨਾਲ ਹੀ ਡੇਅਰੀ ਫਾਰਮਿੰਗ ਦੇ ਧੰਦੇ ਵਿਚ ਦੁੱਧ ਦੀ ਪੈਦਾਵਾਰ ਨੂੰ ਵੀ ਆਸਾਨੀ ਨਾਲ ਵਧਾਇਆ ਜਾ ਸਕੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਰੋਜ਼ਾਨਾ ਸਪੋਕੇਸਮੈਨ