ਅਚਾਨਕ ਵਧੀ ਗਰਮੀ ਨੇ ਕਿਸਾਨਾਂ ਦਾ ਫ਼ਿਕਰ ਵਧਾਇਆ

March 20 2019

ਮਾਲਵਾ ਖੇਤਰ ਵਿਚਲੇ ਮੌਸਮ ’ਚ ਆਈ ਅਚਾਨਕ ਤਬਦੀਲੀ ਨੇ ਕਣਕ ਦੀ ਫ਼ਸਲ ਦੇ ਭਰਪੂਰ ਝਾੜ ਲਈ ਖ਼ਤਰਾ ਖੜ੍ਹਾ ਕਰ ਦਿੱਤਾ ਹੈ। ਦਿਨ ਵੇਲੇ ਤਾਪਮਾਨ ਉੱਚਾ ਹੋਣ ਕਰਕੇ ਬਹੁਤ ਸਾਰੇ ਖੇਤਰਾਂ ਵਿਚ ਪਿਛੇਤੀਆਂ ਕਣਕਾਂ ਨੇ ਨਿਸਰਨਾ ਸ਼ੁਰੂ ਕਰ ਦਿੱਤਾ ਹੈ। ਖੇਤੀਬਾੜੀ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਕਣਕ ਨੂੰ ਗਰਮੀ ਦੇ ਕਹਿਰ ਤੋਂ ਬਚਾਉਣ ਲਈ ਲਗਾਤਾਰ ਪਤਲਾ ਪਾਣੀ ਦਿੰਦੇ ਰਹਿਣ ਦੀ ਸਲਾਹ ਦਿੱਤੀ ਹੈ। ਇਸ ਖੇਤਰ ਵਿਚੋਂ ਮਿਲੀਆਂ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਅਚਾਨਕ ਵਧੀ ਗਰਮੀ ਕਣਕ ਵਾਸਤੇ ਮਾਰੂ ਸਾਬਤ ਹੋਵੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਨੇ ਮਾਲਵਾ ਖੇਤਰ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਕਣਕ ਦੀ ਫ਼ਸਲ ਨੂੰ ਇਨ੍ਹਾਂ ਦਿਨਾਂ ਵਿਚ ਠੰਢ ਦੀ ਜ਼ਿਆਦਾ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਲੋੜ ਤੋਂ ਜ਼ਿਆਦਾ ਤਾਪਮਾਨ ਪਛੇਤੇ ਪੌਦੇ ਦੇ ਜਾੜ ਮਾਰਨ ਲਈ ਅਨੁਕੂਲ ਨਹੀਂ ਹੁੰਦਾ ਅਤੇ ਇਸ ਨਾਲ ਕਈ ਬਿਮਾਰੀਆਂ ਵੀ ਜ਼ਿਆਦਾ ਫੈਲਦੀਆਂ ਹਨ।

ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਵਿਚ ਬਾਕਾਇਦਾ ਰੂਪ ਵਿਚ ਫ਼ਸਲ ਸਬੰਧੀ ਸਰਵੇਖਣ ਸ਼ੁਰੂ ਕਰਵਾਇਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ