ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਦੀ ਥਾਂ ਫਸਲੀ ਵਿਭਿੰਨਤਾ ਅਪਣਾ ਕੇ ਕਣਕ ਤੇ ਝੋਨੇ ਦੀ ਚੱਕਰ ਵਿੱਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਘੱਟ ਪਾਣੀ ਅਤੇ ਘੱਟ ਲਾਗਤ ਨਾਲ ਹੋਰ ਫਸਲਾਂ ਦੀ ਕਾਸ਼ਤ ਕਰ ਕੇ ਵਧੇਰੇ ਮੁਨਾਫਾ ਕਮਾ ਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ।
ਇਸ ਮਗਰੋਂ ਉਨ੍ਹਾਂ ਆਪਣੇ ਖੇਤਾਂ ਵਿੱਚ ਅਮਰੂਦਾਂ ਦਾ ਬਾਗ ਲਾਇਆ ਪਰ ਮੰਡੀਕਰਨ ਨਾ ਹੋਣ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ। ਸਾਲ 2006 ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਲਗਪਗ 18 ਏਕੜ ਰਕਬੇ ਵਿੱਚ ਬਾਗ ਲਾਇਆ ਗਿਆ ਅਤੇ ਚੰਗੀ ਆਮਦਨ ਹੋਣ ਕਰ ਕੇ ਹੁਣ ਇਸ ਸਾਲ ਪੰਜ ਏਕੜ ਹੋਰ ਰਕਬਾ ਬਾਗਬਾਨੀ ਅਧੀਨ ਲਿਆਂਦਾ ਗਿਆ। ਨਿਹਾਲ ਸਿੰਘ ਨੇ ਦੱਸਿਆ ਕਿ ਸਿੰਜਾਈ ਲਈ ਦੋ ਮੋਟਰ ਕੁਨੈਕਸ਼ਨ ਹੋਣ ਦੇ ਬਾਵਜੂਦ ਕਣਕ ਅਤੇ ਝੋਨੇ ਦੀ ਫਸਲ ਲਈ ਉਨ੍ਹਾਂ ਕੋਲ ਪਾਣੀ ਦੀ ਘਾਟ ਹਮੇਸ਼ਾ ਰਹਿੰਦੀ ਹੈ।
ਪਰ ਬਾਗਬਾਨੀ ਲਈ ਪਾਣੀ ਦੀ ਘੱਟ ਜ਼ਰੂਰਤ ਪੈਣ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਖੇਤੀ ਸੰਦਾਂ ਉਤੇ ਆਉਣ ਵਾਲਾ ਖਰਚਾ ਵੀ ਘਟ ਗਿਆ ਹੈ। ਉਪਰੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਵੀ ਬੱਚਤ ਰਹਿੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਾਗਬਾਨੀ ਰਾਹੀਂ ਉਹ ਪ੍ਰਤੀ ਏਕੜ 80 ਤੋਂ 90 ਹਜ਼ਾਰ ਰੁਪਏ ਕਮਾ ਰਿਹਾ ਹੈ ਅਤੇ ਬਾਗ ਦੇ ਆਲੇ-ਦੁਆਲੇ ਉਹ ਜਾਮਣਾਂ ਤੇ ਸਬਜ਼ੀਆਂ ਤੇ ਦਾਲਾਂ ਦੀ ਕਾਸ਼ਤ ਕਰ ਰਿਹਾ ਹੈ।
ਜਿਸ ਰਾਹੀਂ ਉਹ ਵਧੇਰੇ ਲਾਭ ਕਮਾ ਸਕੇਗਾ।ਇਸ ਮੌਕੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਿਨੇਸ਼ ਕੁਮਾਰ ਨੇ ਦੱਸਿਆ ਕਿ ਨਵੇਂ ਲਾਏ ਬਾਗਾਂ ਲਈ ਕੌਮੀ ਬਾਗਬਾਨੀ ਮਿਸ਼ਨ ਅਧੀਨ 40 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਕਿਸਾਨ ਰਵਾਇਤੀ ਫਸਲਾਂ ਤੋਂ ਹਟ ਕੇ ਨਵੇਂ ਬਾਗ ਲਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕਿਸਾਨ ਵੱਲੋਂ ਬਾਗਬਾਨੀ ਵਿੱਚ ਕੀਤੇ ਜਾ ਰਹੇ ਕੰਮ ਤੋਂ ਹੋਰ ਕਿਸਾਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਵੀ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕੇਸਮੈਨ