ਆਉਣ ਵਾਲੇ ਦਿਨ ਚ ਪੰਜਾਬ ਦੇ ਕਈ ਹਿੱਸਿਆਂ ਚ ਪੈ ਸਕਦੈ ਮੀਂਹ

February 20 2020

ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ ਚ ਹੁਣ ਆਉਂਦੇ ਦਿਨਾਂ ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ ਠੰਢ ਚ ਤਬਦੀਲ ਹੋ ਜਾਵੇਗੀ। ਇਹ ਕਹਿਣਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗਿਆਨੀ ਡਾ. ਕੁਲਵਿੰਦਰ ਕੌਰ ਦਾ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਚ ਜਿੱਥੇ ਤੇਜ਼ ਹਵਾਵਾਂ ਚੱਲਣਗੀਆਂ, ਉੱਥੇ ਹੀ ਦੂਜੇ ਪਾਸੇ 21-22 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਚ ਹਲਕਾ ਮੀਂਹ ਵੀ ਪੈ ਸਕਦਾ ਹੈ, ਜਿਸ ਨਾਲ ਦਿਨ ਦੇ ਪਾਰੇ ਚ ਗਿਰਾਵਟ ਦਰਜ ਹੋਵੇਗੀ ਅਤੇ ਲੋਕਾਂ ਨੂੰ ਮੁੜ ਠੰਢ ਮਹਿਸੂਸ ਹੋਣ ਲੱਗੇਗੀ। ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਤਾਪਮਾਨ ਚ ਗਿਰਾਵਟ ਫ਼ਸਲਾਂ ਅਤੇ ਖ਼ਾਸ ਕਰਕੇ ਕਣਕ ਲਈ ਲਾਹੇਵੰਦ ਸਾਬਤ ਹੋਵੇਗੀ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ