ਇਸ ਹਫ਼ਤੇ ਮਿਲ ਸਕਦੀ ਹੈ ਗਰਮੀ ਤੋਂ ਰਾਹਤ

June 05 2019

 ਪੂਰੇ ਭਾਰਤ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਦੇ ਕਹਿਰ ਨੂੰ ਦੇਖਦੇ ਹੋਏ ਰਾਜਸਥਾਨ ਅਤੇ ਹੋਰ ਕਈ ਸੂਬਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ ਪੰਜਾਬ, ਹਰਿਆਣਾ,  ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ‘ਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ । ਇਸੇ ਵੇਲੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ ਅਤੇ ਲੋਕਾਂ ਦਾ ਜਿਊਣਾ ਵੀ ਔਖਾ ਹੋਇਆ ਪਿਆ ਹੈ। ਹਾਲਾਂਕਿ ਪੰਜਾਬ ਦੇ ਲੋਕਾਂ ਨੂੰ ਇਸ ਭਿਅੰਕਰ ਗਰਮੀ ਤੋਂ ਜਲਦ ਰਾਹਤ ਮਿਲਣ ਵਾਲੀ ਹੈ।ਇੰਡੀਆ ਮੈਟ੍ਰੋਲਾਜੀਕਲ ਵਿਭਾਗ ਚੰਡੀਗੜ੍ਹ ਦੇ ਅਨੁਮਾਨ ਦੀ ਮੰਨੀਏ ਤਾਂ ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਕੁਝ ਥਾਵਾਂ ‘ਤੇ ਹਨ੍ਹੇਰੀ ਤੇ ਮੀਂਹ ਦੀ ਸੰਭਾਵਨਾ ਹੈ। ਪੂਰਵ ਅਨੁਮਾਨ ਅਨੁਸਾਰ, ਜਲੰਧਰ, ਕਪੂਰਥਲਾ, ਬਠਿੰਡਾ, ਅੰਮ੍ਰਿਤਸਰ ‘ਚ ਮੰਗਲਵਾਰ ਤੇ ਬੁੱਧਵਾਰ ਨੂੰ ਕਿਸੇ ਵੀ ਸਮੇਂ ਬੱਦਲ, ਮੀਂਹ ਤੇ ਹਨ੍ਹੇਰੀ ਦਸਤਕ ਦੇ ਸਕਦੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅੱਜ ਦੀ ਆਵਾਜ਼