ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਜਾਰੀ ਰਹੇਗੀ

May 23 2019

ਹਾੜੀ ਸੀਜ਼ਨ 2019-20 ਦੌਰਾਨ ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਜਾਰੀ ਰਹੇਗੀ। ਜਿਹੜੇ ਕਿਸਾਨਾਂ ਨੇ ਆਪਣੀ ਜਿਣਸ ਅਜੇ ਤੱਕ ਮੰਡੀਆਂ ’ਚ ਨਹੀਂ ਲਿਆਂਦੀ, ਉਹ ਆਪਣੀ ਫ਼ਸਲ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ| ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦਿੱਤੀ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 9.40 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦੋਂਕਿ ਇਸ ਸੀਜਨ ’ਚ 9.24 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਸੀ| ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਟਿਆਲਾ ਜ਼ਿਲ੍ਹੇ ਦੇ ਜਿਹੜੇ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ, ਉਹ ਆਪਣੀ ਕਣਕ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ|

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ