ਕਣਕ ਦੀ ਸਰਕਾਰੀ ਖਰੀਦ ਦਾ ਅੱਜ ਆਖਰੀ ਦਿਨ

May 25 2019

ਹਾੜ੍ਹੀ ਦੇ ਸੀਜ਼ਨ ਦੌਰਾਨ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 1,69,650 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਕਣਕ ਦੀ ਸਰਕਾਰੀ ਖਰੀਦ 25 ਮਈ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦੱਸਿਆ ਕਿ ਕਿਸਾਨਾਂ ਨੂੰ ਕਰੀਬ 304 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੇ ਜਿਨ੍ਹਾਂ ਕਿਸਾਨਾਂ ਕੋਲ ਅਜੇ ਵੀ ਵੇਚਣਯੋਗ ਕਣਕ ਪਈ ਹੈ ਉਹ ਆਪਣੀ ਕਣਕ ਨੂੰ ਮੰਡੀਆਂ ਵਿੱਚ ਲਿਆ ਕੇ ਵੇਚ ਸਕਦੇ ਹਨ ਕਿਉਂਕਿ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਸਰਕਾਰੀ ਖਰੀਦ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨ ਵੇਚਣਯੋਗ ਕਣਕ ਨੂੰ ਸਮੇਂ ਸਿਰ ਮੰਡੀਆਂ ਵਿੱਚ ਲਿਆ ਕੇ ਆਪਣੀ ਜਿਣਸ ਨੂੰ ਵੇਚ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ ਹੁਣ ਤੱਕ 35,013 ਮੀਟਰਕ ਟਨ, ਮਾਰਕਫੈਡ ਨੇ 35,111 ਮੀਟਰਕ ਟਨ, ਪਨਸਪ ਨੇ 30,410 ਮੀਟਰਕ ਟਨ, ਵੇਅਰਹਾਊਸ ਨੇ 18,667 ਮੀਟਰਕ ਟਨ, ਪੰਜਾਬ ਐਗਰੋ ਨੇ 21,417 ਮੀਟਟਕ ਟਨ, ਐੱਫਸੀਆਈ ਨੇ 27,577 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 1.57 ਲੱਖ ਮੀਟਰਕ ਟਨ ਦੇ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ