ਕਰਜ਼ੇ ਦੇ ਬੋਝ ਤੋਂ ਮੁਕਤ ਕੀਤੇ 5 ਲੱਖ 64 ਹਜ਼ਾਰ ਕਿਸਾਨ

March 17 2020

ਸਰਕਾਰੀ ਅੰਕੜੇ ਬੋਲਦੇ ਹਨ ਕਿ ਸੂਬੇ ਵਿੱਚ 5 ਲੱਖ 64 ਹਜ਼ਾਰ ਛੋਟੇ ਤੇ ਸੀਮਾਂਤ ਕਿਸਾਨ ਹੁਣ ਫਸਲੀ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਚੁੱਕੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਇਹਨਾਂ ਕਿਸਾਨਾਂ ਦਾ 4625 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ।

ਪਿਛਲੀ ਅਕਾਲੀ-ਭਾਜਪਾ ਸਰਕਾਰ ਪਾਸੋਂ ਵਿਰਾਸਤ ਵਿੱਚ ਮਿਲੇ ਖਾਲੀ ਖਜ਼ਾਨੇ ਦੇ ਬਾਵਜੂਦ ਕਾਂਗਰਸ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੋਂ ਪਿੱਛੇ ਨਹੀਂ ਹਟੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਰਚ, 2017  ਵਿੱਚ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਉਸ ਵੇਲੇ ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਉੱਘੇ ਮਾਿਹਰ ਅਤੇ ਖੇਤੀ ਲਾਗਤ ਅਤੇ ਕੀਮਤ ਕਮਿਸ਼ਨ ਦੇ ਸਾਬਕਾ ਚੇਅਰਮੈਨ ਡਾ. ਟੀ. ਹੱਕ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਅਤੇ ਕਰਜ਼ੇ ਦੇ ਨਿਪਟਾਰਿਆਂ ਲਈ ਆਪਣੀ ਰਿਪੋਰਟ ਦੇਣ ਲਈ ਆਿਖਆ। ਕਮੇਟੀ ਦੀ ਰਿਪੋਰਟ ਆਉਣ ਤੋਂ ਤੁਰੰਤ ਬਾਅਦ ‘ਫਸਲੀ ਕਰਜ਼ਾ ਮੁਆਫੀ ਸਕੀਮ’ ਸ਼ੁਰੂ ਕਰ ਦਿੱਤੀ ਗਈ ਜਿਸ ਤਹਿਤ ਸਹਿਕਾਰੀ ਅਤੇ ਵਪਾਰਕ ਬੈਂਕਾਂ ਤੋਂ ਫਸਲੀ ਕਰਜ਼ਾ ਲੈਣ ਵਾਲੇ ਸੀਮਾਂਤ (ਢਾਈ ਏਕੜ ਤੱਕ) ਅਤੇ ਛੋਟੇ ਕਿਸਾਨਾਂ (ਪੰਜ ਏਕੜ ਤੱਕ) ਨੂੰ 2-2 ਲੱਖ ਰੁਪਏ ਦੀ ਕਰਜ਼ਾ ਰਾਹਤ ਦੇਣ ਦਾ ਫੈਸਲਾ ਕੀਤਾ। ਹੁਣ ਤੱਕ 5,64,153 ਛੋਟੇ ਤੇ ਸੀਮਾਂਤ ਕਿਸਾਨਾਂ ਦਾ 4624.17 ਕਰੋੜ ਰੁਪਏ ਨੂੰ ਫਸਲੀ ਕਰਜ਼ੇ ਤੋਂ ਰਾਹਤ ਦਿੱਤੀ ਜਾ ਚੁੱਕੀ ਹੈ। ਅਗਲੇ ਪੜਾਅ ਤਹਿਤ ਬਾਕੀ ਰਹਿੰਦੇ ਯੋਗ ਕਿਸਾਨਾਂ ਦਾ ਫਸਲੀ ਕਰਜ਼ਾ ਮੁਆਫ਼ ਕਰਨ ਲਈ ਵੀ 700 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਕਰਜ਼ਾ ਮੁਆਫੀ ਸਕੀਮ ਦੀ ਸ਼ੁਰੂਆਤ ਅਕਤੂਬਰ, 2017 ਵਿੱਚ ਸ਼ੁਰੂ ਕੀਤੀ ਗਈ ਸੀ।

ਹੁਣ 2.85 ਲੱਖ ਬੇਜ਼ਮੀਨੇ ਖੇਤੀ ਕਾਿਮਆਂ ਦੇ ਕਰਜ਼ੇ ਵੀ ਮੁਆਫ਼ ਹੋਣਗੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਫਸਲੀ ਕਰਜ਼ੇ ਮੁਆਫ ਕਰਨ ਤੋਂ ਬਾਅਦ ਬੇਜ਼ਮੀਨੇ ਖੇਤੀ ਕਾਿਮਆਂ ਦੇ ਕਰਜ਼ਿਆਂ ਨੂੰ ਵੀ ਮੁਆਫ ਕਰਨ ਦਾ ਫੈਸਲਾ ਲਿਆ। ਇਹ ਕਾਮੇ ਜੋ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ ਅਤੇ ਇਨ੍ਹਾਂ ਨੇ ਇਨ੍ਹਾਂ ਸਭਾਵਾਂ ਰਾਹੀਂ ਕੰਜ਼ਪਸ਼ਨ ਲੋਨ ਲਿਆ ਹੋਿੲਆ ਹੈ ਜਿਸ ਨੂੰ ਮੁਆਫ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹਨਾਂ ਦੇ ਕਰਜ਼ੇ ਮੁਆਫ ਕਰਨ ਲਈ 520 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਨਾਲ ਸਿੱਧੇ ਤੌਰ ’ਤੇ 2.85 ਲੱਖ ਕਾਮੇ ਕਰਜ਼ੇ ਦੇ ਬੋਝ ਤੋਂ ਮੁਕਤ ਹੋਣ ਜਾਣਗੇ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ