ਕਿਸਾਨਾਂ ਨੂੰ 1.38 ਲੱਖ ਮੀਟਿ੍ਕ ਟਨ ਦਿੱਤੀ ਡੇਈਪੀ ਖਾਦ

May 30 2019

ਅਗਾਮੀ ਝੋਨੇ ਦੀ ਸੀਜ਼ਨ ਦੌਰਾਨ ਸਹਿਕਾਰਤਾ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ 1.38 ਲੱਖ ਮੀਟਿ੍ਕ ਟਨ ਡੀਏਪੀ ਖਾਦ ਤੇ ਯੂਰੀਆ/ਨਿੰਮ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਇਸ ਵਾਰ ਜ਼ਿਲ੍ਹੇ ਚ 1.68 ਲੱਖ ਹੈਕਟੇਅਰ ਚ ਝੋਨੇ ਦੀ ਬਿਜਾਈ ਕੀਤੀ ਜਾਵੇਗੀ। ਇਸ ਲਈ ਕਿਸਾਨਾਂ ਵੱਲੋਂ 2443.18 ਲੱਖ ਮੀਟਿ੍ਕ ਟਨ ਡੀਏਪੀ ਤੇ ਯੂਰੀਆ ਨਿੰਮ ਦੀ ਮੰਗ ਕੀਤੀ ਗਈ ਸੀ, ਜਿਸ ਚੋਂ 4134.37 ਲੱਖ ਮੀਟਿ੍ਕ ਟਨ ਡੀਏਪੀ ਤੇ 20288.81 ਮੀਟਿ੍ਕ ਟਨ ਯੂਰੀਆ/ਨਿੰਮ ਸ਼ਾਮਲ ਹੈ। ਕਿਸਾਨਾਂ ਦੀ ਮੰਗ ਨੂੰ ਧਿਆਨ ਚ ਰੱਖਦਿਆਂ ਸਹਿਕਾਰਤਾ ਵਿਭਾਗ ਵੱਲੋਂ 1.38 ਲੱਖ ਮੀਟਿ੍ਕ ਟਨ ਡੀਏਪੀ ਤੇ ਯੂਰੀਆ/ਨਿੰਮ ਕਿਸਾਨਾਂ ਨੂੰ ਸਪਲਾਈ ਕੀਤੀ ਜਾਵੇਗੀ ਤੇ ਇਸ ਚੋਂ ਹੁਣ ਤਕ 2257.80 ਮੀਟਿ੍ਕ ਟਨ ਡੀਏਪੀ ਤੇ 11619.68 ਮੀਟਿ੍ਕ ਟਨ ਯੂਰੀਆ/ਨਿੰਮ ਸ਼ਾਮਲ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਰਜਿਸਟਰਾਰ ਸਹਿਕਾਰਤਾ ਸੁਸਾਇਟੀਜ਼ ਸੁੱਖਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰਤਾ ਸੁਸਾਇਟੀਆਂ ਚ ਇਸ ਖ਼ਰੀਫ ਦੇ ਸੀਜ਼ਨ ਦੌਰਾਨ ਲੋੜੀਂਦੀ ਮਾਤਰਾ ਚ ਖਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਨ ਦੇ ਮੱਦੇਨਜ਼ਰ ਡੀਏਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਤੋਂ ਖਾਦ ਪ੍ਰਰਾਪਤ ਕਰਨ ਚ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਸੁੱਖਾ ਸਿੰਘ ਨੇ ਅੱਗੇ ਦੱਸਿਆ ਕਿ ਸਹਿਕਾਰਤਾ ਵਿਭਾਗ ਡੀਏਪੀ ਤੇ ਯੂਰੀਆ/ਨਿੰਮ ਦੀ ਕਿਸੇ ਕਿਸਮ ਦੀ ਕੋਈ ਕਮੀ ਪੇਸ਼ ਨਾ ਆਵੇ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਚਨਬੱਧ ਹੈ ਤੇ ਇਸ ਲਈ ਸਾਰੀ ਵਿਵਸਥਾ ਨੂੰ ਚੁਸਤ ਦਰੁਸਤ ਬਣਾਇਆ ਗਿਆ ਹੈ। ਡਿਪਟੀ ਰਜਿਸਟਰਾਰ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿਲ੍ਹੇ ਚ ਖਾਦਾਂ ਦੀ ਕੋਈ ਕਮੀ ਨਾ ਆਵੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਸੁਚਾਰੂ ਤੇ ਪਾਰਦਰਸ਼ੀ ਵੰਡ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋੜ ਅਨੁਸਾਰ ਖਾਦਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਮੁਹਿੰਮ ਵੀ ਚਲਾਈ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ