ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦੀ ਤਿਆਰੀ ਵਿਚ ਕੇਂਦਰ ਸਰਕਾਰ

October 25 2019

ਕੇਂਦਰ ਸਰਕਾਰ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਵਧਾ ਸਕਦੀ ਹੈ। ਇਸ ਨੂੰ ਲੈ ਕੇ ਕੇਂਦਰੀ ਮੰਤਰੀਮੰਡਲ ਦੀ ਬੈਠਕ ਵਿਚ ਫੈਸਲਾ ਲਿਆ ਜਾ ਸਕਦਾ ਹੈ। ਬੁੱਧਵਾਰ ਨੂੰ ਕੇਂਦਰੀ ਮੰਤਰੀਮੰਡਲ ਦੀ ਬੈਠਕ ਹੈ ਜਿਸ ਵਿਚ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਹਾੜ੍ਹੀ ਦੀਆਂ ਫ਼ਸਲਾਂ ਦੇ ਨਿਊਨਤਮ ਸਮਰਥਨ ਮੁੱਲ ਵਿਚ ਵਾਧਾ ਕਰਨ ਦਾ ਐਲਾਨ ਹੋ ਸਕਦਾ ਹੈ।ਦਸ ਦਈਏ ਖੇਤੀ ਲਾਗਤ ਅਤੇ ਕੀਮਤਾਂ ਬਾਰੇ ਕਮਿਸ਼ਨ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਐਮਐਸਪੀ ਵਧਾਉਣ ਦੀ ਸਿਰਾਫਿਸ਼ ਕੀਤੀ ਸੀ। ਉੱਥੇ ਹੀ ਇਸ ਮਹੀਨੇ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਤਹਿਤ 6000 ਰੁਪਏ ਸਾਲਾਨਾ ਲਾਭ ਲੈਣ ਲਈ ਖਾਤੇ ਨੂੰ ਆਧਾਰ ਨਾਲ ਜੋੜਨ ਦੀ ਤਰੀਕ ਵੀ 30 ਨਵੰਬਰ ਤਕ ਵਧਾ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਿਡਰਸ਼ਿਪ ਵਾਲੀ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਸੀ। ਬੈਠਕ ਦੇ ਬਾਵਜੂਦ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦਸਿਆ ਸੀ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਹੈ।

ਮੰਤਰੀ ਨੇ ਕਿਹਾ ਸੀ ਕਿ 7 ਕਰੋੜ ਕਿਸਾਨਾਂ ਤੋਂ ਪਹਿਲਾਂ ਹੀ ਪੀਐਮ-ਕਿਸਾਨ ਯੋਜਨਾ ਤਹਿਤ ਲਾਭ ਪਹੁੰਚਾਇਆ ਹੈ। ਇਸ ਦੇ ਤਹਿਤ ਕਿਸਾਨਾਂ ਨੂੰ ਤਿੰਨ ਬਰਾਬਰ ਕਿਸ਼ਤਾਂ ਤੇ 6,000 ਰੁਪਏ ਸਾਲਾਨਾ ਦਿੱਤਾ ਜਾ ਰਿਹਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਰੋਜ਼ਾਨਾ ਸਪੋਕਸਮੈਨ