ਕਿਸਾਨਾਂ ਨੂੰ ਮਿਲਣਗੇ ਪਾਸ

April 08 2020

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਹਾੜੀ ਖ਼ਰੀਦ ਸੀਜ਼ਨ ਦੌਰਾਨ ਲਾਗ ਦੇ ਘੱਟੋ-ਘੱਟ ਖ਼ਤਰੇ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਕਣਕ ਦੀ ਆਮਦ ਦੇ ਮੱਦੇਨਜ਼ਰ ਸਰਕਾਰ ਮੰਡੀਆਂ ਦੀ ਗਿਣਤੀ ਦੁੱਗਣੀ ਕਰ ਰਹੀ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ। ਮੰਡੀਆਂ ਵਿੱਚ ਲੇਬਰ ਅਤੇ ਸਰਕਾਰੀ ਅਮਲੇ ਦੁਆਰਾ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਏਗੀ। ਸਾਰੀਆਂ ਮੰਡੀਆਂ ਵਿਚ ਮਾਸਕ, ਸੈਨੇਟਾਈਜ਼ਰ ਤੇ ਸਾਬਣ ਮੁਹੱਈਆ ਕਰਵਾਏ ਜਾਣਗੇ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ