ਤਿਉਹਾਰਾਂ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦਿੱਤੀ ਹੈ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 85 ਰੁਪਏ ਵਧਾ ਕੇ 1925, ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਪ੍ਰਕਾਰ, ਦਾਲਾਂ ਦਾ ਘੱਟੋ-ਘੱਟ 325 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਵਧਾਇਆ ਗਿਆ ਹੈ।
ਪਿਛਲੇ ਸਾਲ ਇਹ 1840 ਰੁਪਏ ਪ੍ਰਤੀ ਕੁਇੰਟਲ ਸੀ। ਜੌਂ ਦਾ ਘੱਟੋਂ-ਘੱਟ ਸਮਰਥਨ ਮੁੱਲ ਵਿਚ ਵੀ 85 ਰੁਪਏ ਪ੍ਰਤੀ ਕੁਇੰਟਲ ਵਧਾ ਕੇ 1525 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਦਾਲਾਂ ਦੀ ਖੇਤੀ ਨੂੰ ਪ੍ਰਫ਼ੁੱਲਤ ਕਰਨ ਲਈ ਸਰਕਾਰ ਨੇ ਮਾਹਾਂ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ ਨੂੰ 325 ਰੁਪਏ ਵਧਾ ਕੇ 4800 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਜੋ ਪਿਛਲੇ ਸਾਲ 4475 ਰੁਪਏ ਪ੍ਰਤੀ ਕੁਇੰਟਲ ਸੀ।
ਇਸੇ ਪ੍ਰਕਾਰ ਛੋਲਿਆਂ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 255 ਰੁਪਏ ਵਧਾ ਕੇ 4875 ਰੁਪਏ ਕੁਇੰਟਲ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਇਸਦੀ ਕੀਮਤ 4620 ਰੁਪਏ ਪ੍ਰਤੀ ਕੁਇੰਟਲ ਸੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕਸਮੈਨ