ਕਿਸਾਨਾਂ ਲਈ ਖੁਸ਼ਖਬਰੀ! ਦੁੱਧ ਦੇ ਨਵੇਂ ਭਾਅ ਅੱਜ ਤੋਂ ਲਾਗੂ

September 02 2019

ਡੇਅਰੀ ਉਤਪਾਦਕਾਂ ਲਈ ਖੁਸ਼ੀ ਦੀ ਖਬਰ ਹੈ। ਮਿਲਕਫੈਡ ਵੱਲੋਂ ਦੁੱਧ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਚਾਹੇ ਆਮ ਉਪਭੋਗਤਾ ਤੇ ਬੋਝ ਪਏਗਾ ਪਰ ਮੰਦੀ ਦੇ ਸ਼ਿਕਾਰ ਕਿਸਾਨਾਂ ਨੂੰ ਲਾਹਾ ਮਿਲਣ ਦੀ ਉਮੀਦ ਹੈ।

ਸੂਤਰਾਂ ਮੁਤਾਬਕ ਅੱਜ ਪਹਿਲੀ ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿੱਚ 10 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ। ਇਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿਲੋ ਫੈਟ ਹੋ ਗਿਆ ਹੈ।

ਕਾਬਲੇਗੌਰ ਹੈ ਕਿ 29 ਅਗਸਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੁੱਧ ਦੇ ਖਰੀਦ ਭਾਅ ਨੂੰ ਵਧਾਉਣ ਬਾਰੇ ਕਿਹਾ ਗਿਆ ਸੀ। ਇਸ ਤੇ ਅਮਲ ਕਰਦਿਆਂ ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਪੰਜਾਬ ਕਮਲਦੀਪ ਸਿੰਘ ਸੰਘਾ ਵੱਲੋਂ ਰੇਟ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਸਰਕਾਰੀ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਲਾਭ ਦੇਣ ਲਈ ਮਿਲਕਫੈਡ ਵੱਲੋਂ ਇਸ ਸਾਲ ਦੌਰਾਨ ਦੁੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ