ਕਿਸਾਨਾਂ ਲਈ ਰਾਹਤ ਦੀ ਖ਼ਬਰ!

December 26 2019

ਦੇਸ਼ ਦੇ ਕਈ ਹਿੱਸਿਆਂ ਦੇ ਕਿਸਾਨਾਂ ਲਈ ਜਲਦੀ ਰਾਹਤ ਦੀ ਖ਼ਬਰ ਆ ਸਕਦੀ ਹੈ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ ਲੈ ਕੇ ਮੋਦੀ ਸਰਕਾਰ ਇੱਕ ਅਹਿਮ ਬਦਲਾਅ ‘ਤੇ ਵਿਚਾਰ ਕਰ ਰਹੀ ਹੈ। ਏਬੀਪੀ ਨਿਊਜ਼ ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਯੋਜਨਾ ਨੂੰ ਵਿਕਲਪਿਕ ਬਣਾਉਣ ‘ਤੇ ਵਿਚਾਰ ਕਰ ਰਹੀ ਹੈ।

ਨਵੇਂ ਨਿਯਮ ਮੁਤਾਬਕ ਜੇਕਰ ਕੋਈ ਕਿਸਾਨ ਫਸਲ ਬੀਮਾ ਨਹੀਂ ਕਰਵਾਉਣਾ ਚਾਹੇ ਤਾਂ ਉਸ ਕੋਲ ਅਜਿਹਾ ਕਰਨ ਦਾ ਆਪਸ਼ਨ ਹੋਵੇਗਾ। ਸੋਮਵਾਰ ਨੂੰ ਇਸ ਮਸਲੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਚਰਚਾ ਕੀਤੀ ਗਈ।

ਹੁਣ ਤਕ ਦੇ ਨਿਯਮਾਂ ਮੁਤਾਬਕ ਜੇਕਰ ਕੋਈ ਕਿਸਾਨ, ਕਿਸਾਨ ਕ੍ਰੈਡਿਟ ਕਾਰਡ ਤਹਿਤ ਆਪਣੀਆਂ ਫਸਲਾਂ ਲਈ ਕੋਈ ਲੋਕ ਲੈਂਦਾ ਹੈ ਤਾਂ ਉਸ ਨਾਲ ਉਸ ਫਸਲ ਦਾ ਬੀਮਾ ਕਰਵਾਉਣਾ ਜ਼ਰੂਰੀ ਹੁੰਦਾ ਹੈ ਪਰ ਇਸ ਨਿਸ਼ਮ ਨੂੰ ਲੈ ਕੇ ਕਿਸਾਨਾਂ ‘ਚ ਪਹਿਲਾਂ ਤੋਂ ਹੀ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੈਂਕ ਤੇ ਬੀਮਾ ਕੰਪਨੀਆਂ ਉਨ੍ਹਾਂ ਨੂੰ ਬਗੈਰ ਦੱਸੇ ਬੀਮਾ ਦੀ ਰਕਮ ਲੈ ਲੈਂਦੀਆਂ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ