ਕੇਂਦਰ ਸਰਕਾਰ ਨੇ ਝੋਨੇ ਦਾ ਭਾਅ ਵਧਾਇਆ, ਸਾਉਣੀ ਦੀਆਂ ਹੋਰ ਫ਼ਸਲਾਂ ਦੀ ਕੀਮਤ ਵੀ ਵਧੀ

July 04 2019

ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਇਸ ਸੀਜ਼ਨ ਦੀ ਮੁੱਖ ਫ਼ਸਲ ਚੌਲਾਂ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਹੁਣ ਆਮ ਝੋਨੇ ਦੀ ਕੀਮਤ 1,750 ਰੁਪਏ ਤੋਂ ਵੱਧ ਕੇ 1,815 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਜਿਣਸਾਂ ਦੇ ਭਾਅ ਵਧਾਉਣ ਦਾ ਸਵਾਗਤ ਕੀਤਾ ਹੈ ਅਤੇ ਧੰਨਵਾਦੀ ਟਵੀਟ ਵੀ ਕੀਤਾ ਹੈ।
 
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਏ.ਬੀ.ਪੀ. ਸਾਂਝਾ