ਖਰਾਬ ਮੌਸਮ ਦੇ ਬਾਵਜੂਦ ਕਣਕ ਦੀ ਆਮਦ ਜਾਰੀ

April 19 2019

ਖਰਾਬ ਮੌਸਮ ਦੇ ਬਾਵਜੂਦ ਅੱਜ ਬਸੀ ਪਠਾਣਾਂ ਦੀ ਅਨਾਜ ਮੰਡੀ ਵਿਚ ਕਣਕ ਦਾ ਆਉਣਾ ਲਗਾਤਾਰ ਜਾਰੀ ਰਿਹਾ। ਅੱਜ ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਨੱਥੂ ਰਾਮ ਰਾਜ ਕੁਮਾਰ ਦੀ ਦੁਕਾਨ ਤੋਂ ਐੱਫਸੀਆਈ ਦੇ ਇੰਸਪੈਕਟਰ ਸੰਦੀਪ ਯਾਦਵ, ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੇ ਆੜ੍ਹਤੀ ਪੁਸ਼ਪਿੰਦਰ ਜਿੰਦਲ ਅਤੇ ਹੀਰਾ ਲਾਲ ਅਤੇ ਕਿਸਾਨਾਂ ਦੀ ਹਾਜ਼ਰੀ ਵਿੱਚ ਕਣਕ ਦੀ ਖਰੀਦ ਸ਼ੁਰੂ ਕੀਤੀ। ਅਨਾਜ ਮੰਡੀ ਵਿਚ ਕਣਕ ਦੀ ਬੋਲੀ ਸ਼ੁਰੂ ਕਰਨ ਮੌਕੇ ਐੱਫਸੀਆਈ ਦੇ ਇੰਸਪੈਕਟਰ ਸੰਦੀਪ ਯਾਦਵ, ਮਾਰਕਫੈੱਡ ਅਧਿਕਾਰੀ ਦਿਲਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਅਧਿਕਾਰੀਆਂ ਨੇ ਮੰਡੀ ਵਿੱਚ ਆਈ ਕਣਕ ਵਿੱਚ ਨਮੀਂ ਦੀ ਮਾਤਰਾ ਦੀ ਜਾਂਚ ਕੀਤੀ ਅਤੇ ਸਰਕਾਰ ਵੱਲੋਂ ਖਰੀਦ ਦੌਰਾਨ ਜਾਰੀ ਨਿਰਦੇਸ਼ਾਂ ਬਾਰੇ ਵੀ ਦੱਸਿਆ। ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੇ ਦੱਸਿਆ ਕਿ ਖਰੀਦ ਦੌਰਾਨ ਮਾਰਕੀਟ ਕਮੇਟੀ ਵੱਲੋਂ ਮੰਡੀ ਵਿਖੇ ਪੀਣ ਵਾਲਾ ਸਵੱਛ ਪਾਣੀ, ਲਾਈਟ, ਪਖਾਨੇ ਅਤੇ ਹੋਰ ਸੁਵਿਧਾਵਾਂ ਮੁਕੰਮਲ ਕਰ ਲਈਆਂ ਗਈਆਂ ਹਨ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ