ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਤੋਂ

September 03 2019

ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਚ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤੰਬਰ ਤਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ। ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਡਾ. ਕੁਲਵੰਤ ਸਿੰਘ ਨੇ ਅਪੀਲ ਕੀਤੀ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਹਿੱਸਾ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਂ ਦਰਜ ਕਰਾ ਸਕਦੇ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 4 ਸਤੰਬਰ ਨੂੰ ਸਵੇਰੇ 10 ਵਜੇ ਕੇਂਦਰ ਵਿਚ ਪੁੱਜ ਜਾਣ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ