ਗੰਨਾ ਖੋਜ ਕੇਂਦਰ ਸਬੰਧੀ ਰਿਪੋਰਟ ਹਫ਼ਤੇ ’ਚ ਹੋਵੇਗੀ ਤਿਆਰ: ਰੰਧਾਵਾ

December 13 2019

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਲਾਨੌਰ (ਗੁਰਦਾਸਪੁਰ) ਵਿਚ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਇਕ ਹਫ਼ਤੇ ਦੇ ਅੰਦਰ ਤਿਆਰ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਕਲਾਨੌਰ ਵਿਚ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਸਬੰਧੀ ਰੂਪ-ਰੇਖਾ ਨੂੰ ਅੰਤਮ ਰੂਪ ਦੇਣ ਲਈ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਵਿਭਾਗ ਵੱਲੋਂ ਗੰਨੇ ਦੀ ਫ਼ਸਲ ਵਿਚ ਉਤਪਾਦਕਤਾ, ਪ੍ਰਤੀ ਏਕੜ ਝਾੜ ਤੇ ਖੰਡ ਦੀ ਵਸੂਲੀ ਵਧਾਉਣ ਲਈ ਗੰਨਾ ਰਿਸਰਚ ਇੰਸਟੀਚਿਊਟ ਸਥਾਪਤ ਕਰਨ ਦੀ ਤਜਵੀਜ਼ ਦਿੱਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਬੀਤੀ 27 ਨਵੰਬਰ ਨੂੰ ਨਵੀਂ ਦਿੱਲੀ ਵਿਚ ਮੀਟਿੰਗ ਕੀਤੀ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ