ਗੰਨੇ ਦੇ ਵੱਧ ਝਾੜ ਵਾਲਾ ਬੀਜ ਵੰਡਣ ਦੀ ਤਿਆਰੀ

May 04 2020

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਜ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਅੱਜ ਬਟਾਲਾ ਸਹਿਕਾਰੀ ਖੰਡ ਮਿੱਲ ਵਿਚ ਗੰਨੇ ਦੀ ਵਧੇਰੇ ਪੈਦਾਵਾਰ ਵਾਲੀਆਂ ਕਿਸਮਾਂ ਦੇ ਸ਼ੁੱਧ ਬੀਜ ਵੰਡਣ ਦੀ ਸ਼ੁਰੂਆਤ ਵੀਡੀਓ ਕਾਨਫਰੰਸ ਰਾਹੀਂ ਕੀਤੀ। ਸ਼ੂਗਰਫੈਡ ਦੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕਾਸ਼ਤਕਾਰਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ 50 ਕਰੋੜ ਜਾਰੀ ਕੀਤੀ ਗਈ ਹੈ। -ਟਨਸ


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ