ਝੋਨੇ ਦੀ ਲਵਾਈ 5 ਜੂਨ ਤੋਂ ਕਰਨ ਲਈ ਮੰਗ ਪੱਤਰ

May 09 2019

ਕਿਸਾਨ ਯੂਨੀਅਨ (ਸਿੱਧੂਪੁਰ) ਦਾ ਵਫ਼ਦ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਲੰਬੜਦਾਰ ਮਾਨ ਸਿੰਘ ਰਾਜਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜ੍ਹਾ ਦੀ ਅਗਵਾਈ ਹੇਠਾਂ ਐਸਡੀਐਮ ਰਵਿੰਦਰ ਸਿੰਘ ਅਰੋੜਾ ਨੂੰ ਮਿਲਿਆ, ਜਿਸ ਦੌਰਾਨ ਝੋਨੇ ਦੀ ਬਿਜਾਈ ਪੰਜ ਜੂਨ ਤੋਂ ਕਰਨ ਦੀ ਮੰਗ ਤਹਿਤ ਸਰਕਾਰ ਦੇ ਨਾਮ ਯਾਦ ਪੱਤਰ ਦਿੱਤਾ। ਇਸ ਤੋਂ ਇਲਾਵਾ ਕਿਸਾਨਾਂ ਦੇ ਹੋਰ ਮਸਲੇ ਵੀ ਵਿਚਾਰੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੀਂਹ ਤੇ ਝੱਖੜ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਯਕੀਨੀ ਬਣਾਇਆ ਜਾਵੇ। ਇਸ ਵਫ਼ਦ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਹਰਜੀਤ ਸਿੰਘ ਟਹਿਲਪੁਰਾ, ਬਲਦੇਵ ਸਿੰਘ ਰਾਮਗੜ, ਪ੍ਰੇਮ ਸਿੰਘ ਕਲਰਭੈਣੀ, ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਸਿੰਘ ਨਡਿਆਲੀ, ਜ਼ਿਲ੍ਹਾ ਵਿੱਤ ਸਕੱਤਰ ਮਹਿੰਦਰ ਨੂਰਖੇੜੀਆਂ, ਰਾਜਪੁਰਾ ਬਲਾਕ ਦੇ ਪ੍ਰ੍ਰਧਾਨ ਗੁਰਦੇਵ ਸਿੰਘ ਜੰਡੋਲੀ, ਜਨਰਲ ਸਕੱਤਰ ਤਰਲੋਚਨ ਸਿੰਘ ਨੰਡਿਆਲੀ, ਸਨੌਰ ਬਲਾਕ ਦੇ ਪ੍ਰਧਾਨ ਕਰਮਜੀਤ ਸਿੰਘ ਕਕਰਾਲਾ ਮੌਜੂਦ ਸਨ।

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੋਲੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਨਛੱਤਰ ਸਿੰਘ, ਜਸਵੰਤ ਸਿੰਘ ਨੰਡਿਆਲੀ, ਗੁਰਚਰਨ ਸਿੰਘ, ਸਵਰਨ ਸਿੰਘ, ਅਜੈਬ ਸਿੰਘ, ਹਰੀ ਸਿੰਘ, ਭਗਵਾਨ ਸਿੰਘ ਖਾਲਸਾ, ਗੁਰਚਰਨ ਸਿੰਘ ਹੋਰ ਆਗੂਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਕਿਸਾਨੀ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਜ਼ਿਲ੍ਹਾ ਆਗੂ ਹਰਜੀਤ ਸਿੰਘ ਟਹਿਲਪੁਰਾ ਨੇ ਸਰਕਾਰ ਦੁਆਰਾ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਪਨੀਰੀ ਖੇਤ ਵਿੱਚ ਲਗਾਉਣ ਲਈ 5 ਜੂਨ ਤੋਂ ਪ੍ਰਵਾਨਗੀ ਦਿੱਤੀ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ