ਟਿੱਡੀ ਦਲ ਨੇ ਮਚਾਈ ਤਬਾਹੀ, ਖੇਤੀਬਾੜੀ ਮਹਿਕਮੇ ਦਾ ਦਾਅਵਾ, ਅਸੀਂ ਤਾਂ ਡ੍ਰੋਨਾਂ ਨਾਲ ਮਾਰ ਸੁੱਟੀਆਂ

June 29 2020

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਹਾਲੇ ਖ਼ਤਮ ਨਹੀਂ ਹੋਇਆ ਇੱਕ ਹੋਰ ਮੁਸੀਬਤ ਨੇ ਦਸਤਕ ਦੇ ਦਿੱਤੀ। ਭਾਰਤ ਚ ਇੱਕ ਵਾਰ ਫਿਰ ਟਿੱਡੀ ਦਲ ਨੇ ਹਮਲਾ ਕਰ ਦਿੱਤਾ ਹੈ। ਟਿੱਡੀ ਦਲ ਰਾਜਸਥਾਨ ਤੋਂ ਹਰਿਆਣਾ ਤੇ ਹੁਣ ਉੱਤਰ ਪ੍ਰਦੇਸ਼ ਤੱਕ ਪਹੁੰਚ ਗਿਆ ਹੈ। ਹਾਲਾਂਕਿ, ਖੇਤੀਬਾੜੀ ਮੰਤਰਾਲੇ ਦਾ ਕਹਿਣਾ ਹੈ ਕਿ ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ, ਜਿਸ ਨੇ ਡਰੋਨ ਦੀ ਸਹਾਇਤਾ ਨਾਲ ਟਿੱਡੀਆਂ ਦੇ ਸੰਕਟ ਨੂੰ ਕੰਟਰੋਲ ਕੀਤਾ ਹੈ। ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਦੇਸ਼ ਵਿੱਚ ਟਿੱਡੀਆਂ ਦੇ ਹਮਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ, 

" ਭਾਰਤ ਨੇ ਸਾਰੇ ਪ੍ਰੋਟੋਕਾਲਾਂ ਦਾ ਫ਼ੈਸਲਾ ਕਰਨ ਅਤੇ ਉਨ੍ਹਾਂ ਦੀ ਕਾਨੂੰਨੀ ਪ੍ਰਵਾਨਗੀ ਲੈਣ ਤੋਂ ਬਾਅਦ ਡਰੋਨ ਦੀ ਵਰਤੋਂ ਨਾਲ ਟਿੱਡੀਆਂ ਤੇ ਕਾਬੂ ਪਾਇਆ ਹੈ ਤੇ ਅਜਿਹਾ ਕਰਨ ਵਾਲਾ ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ। ਰਾਜਸਥਾਨ ਵਿੱਚ ਜ਼ਿਆਦਾਤਰ ਕਾਰਵਾਈ ਚੱਲ ਰਹੀ ਹੈ ਅਤੇ ਬਹੁਤੇ ਸਰੋਤ ਉਥੇ ਵਰਤੇ ਜਾ ਰਹੇ ਹਨ। "

ਮੰਤਰਾਲੇ ਦੇ ਬਿਆਨ ਅਨੁਸਾਰ ਹਰ ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਦੇ ਖੇਤੀਬਾੜੀ ਵਿਭਾਗਾਂ ਦੀਆਂ ਟੀਮਾਂ, ਸਥਾਨਕ ਪ੍ਰਸ਼ਾਸਨ ਤੇ ਕੇਂਦਰੀ ਟਿੱਡੀ ਚੇਤਾਵਨੀ ਸੰਗਠਨ (Central Locust Warning Organisation) ਅਧਿਕਾਰੀ ਟਿੱਡੀ ਦਲ ਨੂੰ ਟ੍ਰੈਕ ਕਰ ਰਹੇ ਹਨ ਤੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live