ਡੀ.ਸੀ. ਵਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਨਵੀਂ ਦਾਣਾ ਮੰਡੀ ਦਾ ਦੌਰਾ

April 23 2019

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਚਲਦੇ ਸ਼ੀਜਨ ਚ ਕਣਕ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਬੰਧਾਂ ਦਾ ਜ਼ਾਇਜ਼ਾ ਲੈਂਦੇ ਹੋਏ ਕਿਹਾ ਕਿ ਪਿੱਛਲੇ ਸਾਲ 5.39 ਲੱਖ ਮੀਟਿ੍ਕ ਟਨ ਖਰੀਦ ਹੋਈ ਸੀ ਤੇ ਇਸ ਚਾਲੂ ਸਾਲ 2019-2020 ਦੌਰਾਨ 5.50 ਲੱਖ ਮੀਟਿ੍ਕ ਟਨ ਖਰੀਦ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ 6 ਖਰੀਦ ਏਜੰਸੀਆਂ ਦੇ ਸਾਰੇ ਉਪਮੰਡਲ ਮੈਜਿਸਟਰੇਟਾਂ ਤੇ ਮੁਖੀਆਂ ਨੂੰ ਨਿੱਜੀ ਤੌਰ ਤੇ ਖਰੀਦ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਲਈ ਕਿਹਾ ਹੈ । ਉਨ੍ਹਾਂ ਕਿਹਾ ਕਿ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀ ਚ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਚ ਕਣਕ ਦੀ ਖਰੀਦ ਲਈ ਲਗਪਗ 78 ਮੰਡੀਆਂ/ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਮੀ ਮੁਕਤ ਕਣਕ ਹੀ ਮੰਡੀ ਚ ਲਿਆਂਦੀ ਜਾਵੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ