ਡੇਅਰੀ ਸਿਖਲਾਈ ਕਾਊਂਸਲਿੰਗ ਭਲਕੇ

June 25 2019

ਪੰਜਾਬ ਸਰਕਾਰ ਵੱਲੋਂ ਡੇਅਰੀ ਕਿੱਤੇ ਦੀ ਤਕਨੀਕੀ ਜਾਣਕਾਰੀ ਦੇਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਅਸ਼ੋਕ ਰੌਣੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਡੇਅਰੀ ਸਿਖਲਾਈ ਲੈਣ ਦੇ ਚਾਹਵਾਨਾਂ ਦੀ ਕਾਊਂਸਲਿੰਗ 26 ਜੂਨ ਨੂੰ ਸਵੇਰੇ 10 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਘਲੋੜੀ ਗੇਟ ਪਟਿਆਲਾ ਵਿਚ ਹੋਵੇਗੀ। ਉਨ੍ਹਾਂ ਦੱਸਿਆ ਉਹ ਯੋਗ ਪੁਰਸ਼ ਤੇ ਮਹਿਲਾਂ ਉਮੀਦਵਾਰ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਪੰਜਵੀਂ ਪਾਸ ਹੋਣ ਉਹ ਸਿਖਲਾਈ ਕੋਰਸ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆਰਥੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਤੇ ਦਿਹਾਤੀ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ ਅਤੇ ਬੈਂਕ ਦਾ ਡਿਫਾਲਟਰ ਨਹੀਂ ਹੋਣਾ ਚਾਹੀਦਾ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਵਿਭਾਗ ਦੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸੰਗਰੂਰ, ਚਤਾਮਲੀ (ਰੋਪੜ) ਅਤੇ ਬੀਜਾ (ਲੁਧਿਆਣਾ) ਵਿਚ ਕਰਵਾਈ ਜਾਵੇਗੀ। ਸਿਖਲਾਈ ਪ੍ਰਾਪਤ ਕਰਤਾ ਨੂੰ ਵਿਭਾਗ ਵਲੋਂ ਸਰਟੀਫਿਕੇਟ ਤੇ ਨਬਾਰਡ ਦੀ ਡੇਅਰੀ ਉਦਮਤਾ ਵਿਕਾਸ ਸਕੀਮ ਤਹਿਤ 2 ਤੋਂ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਨ ਲਈ ਬੈਂਕਾਂ ਤੋਂ ਕਰਜ਼ਾ ਦਿਵਾਇਆ ਜਾਵੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ