ਦੇਸ਼ ਦੇ 20 ਸੂਬਿਆਂ ਚ ਪੁੱਜੀ ਮਾਨਸੂਨ, 9 ਨੂੰ ਹਾਲੇ ਇੰਤਜ਼ਾਰ

June 24 2019

ਆਪਣੇ ਸਮੇਂ ਤੋਂ 10 ਦਿਨ ਦੀ ਦੇਰੀ ਨਾਲ ਚੱਲ ਰਹੀਆਂ ਮਾਨਸੂਨ ਹਵਾਵਾਂ ਨੇ ਹੁਣ ਰਫ਼ਤਾਰ ਫੜ ਲਈ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਤੇਲੰਗਾਨਾ, ਓੜੀਸ਼ਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਨਸੂਨ ਹਵਾਵਾਂ 20 ਸੂਬਿਆਂ ਤਕ ਪਹੁੰਚ ਗਈਆਂ ਹਨ ਜਦਕਿ ਦੇਸ਼ ਦੇ ਨੌਂ ਸੂਬਿਆਂ ਦੇ ਲੋਕ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ।

ਹਾਲਾਂਕਿ, ਪੰਜਾਬ ਵਿੱਚ ਹਾਲੇ ਮੌਨਸੂਨ ਹਵਾਵਾਂ ਪੁੱਜਣ ਨੂੰ ਹਾਲੇ ਸਮਾਂ ਲੱਗੇਗਾ ਪਰ ਇਸ ਦੌਰਾਨ ਮੌਸਮ ਵਿਭਾਗ ਨੇ ਇੱਥੇ ਐਤਵਾਰ ਵਾਲੇ ਦਿਨ ਮੀਂਹ ਦੀ ਪੇਸ਼ੀਨਗੋਈ ਕੀਤੀ ਸੀ। ਇਸ ਦੇ ਨਾਲ ਹੀ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਗਰਜ ਤੇ ਚਮਕ ਨਾਲ ਕਣੀਆਂ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਪੱਛਮੀ ਰਾਜਸਥਾਨ ਤੋਂ ਟਰਫ ਲਾਈਲ ਬੰਗਾਲ ਦੀ ਖਾੜੀ ਵੱਲ ਤੇਜ਼ੀ ਨਾਲ ਵੱਧ ਰਹੀ ਹੈ। ਇਸ ਕਾਰਨ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਤੇ ਬੰਗਾਲ ਤਕ ਘੱਟ ਦਬਾਅ ਕਾਰਨ ਚੰਗੇ ਮੀਂਹ ਦੇ ਆਸਾਰ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ