ਧੁੰਦ ਨੇ ਲਾਈ ਜ਼ਿੰਦਗੀ ਨੂੰ ਬ੍ਰੇਕ, ਠੰਢ ਨੇ ਫੜਿਆ ਜ਼ੋਰ

December 12 2019

ਪਹਾੜੀ ਖੇਤਰਾਂ ਚ ਬਰਫਬਾਰੀ ਤੇ ਸੀਤ ਲਹਿਰ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਪੰਜਾਬ ਦੇ ਆਦਮਪੁਰ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਹੇਠਾਂ ਪਹੁੰਚ ਗਿਆ ਹੈ। ਪੰਜਾਬ ’ਚ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸੇ ਤਰ੍ਹਾਂ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਠੰਢ ਵਧ ਗਈ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 5 ਡਿਗਰੀ, ਬਠਿੰਡਾ ’ਚ 5.8 ਡਿਗਰੀ, ਹਲਵਾਰਾ ’ਚ 6 ਡਿਗਰੀ, ਪਠਾਨਕੋਟ ’ਚ 6.9 ਡਿਗਰੀ, ਗੁਰਦਾਸਪੁਰ ’ਚ 6.8 ਡਿਗਰੀ, ਲੁਧਿਆਣਾ ’ਚ 6.6 ਡਿਗਰੀ ਤੇ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉੱਧਰ, ਗੁਆਂਢੀ ਰਾਜ ਹਰਿਆਣਾ ਦੇ ਹਿਸਾਰ ਵਿੱਚ 6.5 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਕਰਨਾਲ ’ਚ ਘੱਟੋ-ਘੱਟ ਤਾਪਮਾਨ 7.4 ਡਿਗਰੀ, ਰੋਹਤਕ ’ਚ 7 ਡਿਗਰੀ, ਸਿਰਸਾ ’ਚ 7.5 ਡਿਗਰੀ, ਅੰਬਾਲਾ ’ਚ 7.2 ਡਿਗਰੀ ਤੇ ਨਾਰਨੌਲ ’ਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵੇਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ