ਨੁਕਸਾਨੀ ਫ਼ਸਲ ਲਈ ਮੁਆਵਜ਼ਾ ਮੰਗਿਆ

March 14 2019

ਭਾਰਤੀ ਕਿਸਾਨ ਯੂਨੀਅਨ ਪੰਜਾਬ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਮੀਤ-ਪ੍ਰਧਾਨ ਤਲਵਿੰਦਰ ਸਿੰਘ ਗੱਗੋਂ ਸ਼ਾਮਲ ਹੋਏ। ਸ੍ਰੀ ਗੱਗੋਂ ਨੇ ਦੱਸਿਆ ਕਿ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 8 ਮਾਰਚ ਨੂੰ ਲੁਧਿਆਣਾ ਵਿਚ ਹੋਈ ਸੀ ਅਤੇ ਫੈ਼ਸਲਾ ਕੀਤਾ ਗਿਆ ਸੀ ਕਿ 18 ਮਾਰਚ ਨੂੰ ਮੁੱਖ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇ ਕੇ ਲੋਕ ਸਭਾ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ ਦਿਨਾਂ ਦੌਰਾਨ ਪਏ ਮੀਂਹ ਕਾਰਨ ਸੂਬੇ ਵਿੱਚ ਖੜੀ ਕਣਕ ਦੀ ਫ਼ਸਲ ਦੇ ਬਰਬਾਦ ਹੋ ਜਾਣ ਕਾਰਨ ਸਰਕਾਰ ਫ਼ਸਲਾਂ ਦੀ ਗਿਰਦਵਾਰੀ ਕਰਵਾ ਕੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਜਾਰੀ ਕਰੇ ਅਤੇ ਬਿਜਲੀ ਦੀ ਸਪਲਾਈ ਦਿਨ ਵਿੱਚ ਦਿੱਤੀ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ