ਪਨਗਰੇਨ ਏਜੰਸੀ ਝੋਨੇ ਦੀ ਕੁੱਲ ਆਮਦ ਚੋਂ 39 ਫ਼ੀਸਦੀ ਖ਼ਰੀਦ ਨਾਲ ਸੂਬੇ ਚ ਮੋਹਰੀ

October 12 2019

ਸਰਕਾਰੀ ਖ਼ਰੀਦ ਏਜੰਸੀ ਪਨਗ੍ਰੇਨ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ ਵਿਚੋਂ 39 ਫੀਸਦੀ ਝੋਨੇ ਦੀ ਖ਼ਰੀਦ ਨਾਲ ਇਸ ਪ੍ਰਕਿਰਿਆ ਵਿੱਚ ਸਭ ਤੋਂ ਅੱਗੇ ਚੱਲ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 9 ਅਕਤੂਬਰ ਤੱਕ ਕੁੱਲ 326839 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਨੇ 127575 ਮੀਟਿ੍ਕ ਟਨ ਅਤੇ ਮਾਰਕਫੈੱਡ ਨੇ 80029 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਖ਼ਰੀਦ ਵਿਚੋਂ ਪਨਸਪ ਨੇ 48378 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 38116 ਮੀਟਿ੍ਕ ਟਨ ਅਤੇ ਐਫ.ਸੀ.ਆਈ. ਨੇ 5627 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚੋਂ ਨਿੱਜੀ ਮਿੱਲ ਮਾਲਕਾਂ ਵਲੋਂ 27114 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ