ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ

September 10 2019

ਦਿੱਲੀ ਵਿਖੇ ਫ਼ਸਲੀ ਰਹਿੰਦ ਖੂੰਹਦ ਦੇ ਨਿਪਟਾਰੇ ਬਾਰੇ ਕਿਸਾਨਾਂ ਦੀ ਕੌਮੀ ਕਾਨਫਰੰਸ ਵਿੱਚ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪ੍ਰਸ਼ੋਤਮ ਰੁਪਾਲਾ ਵੱਲੋਂ ਆਪਣੀ ਖੇਤੀ ਦੇ ਮਾਹਿਰ ਅਤੇ ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਸੱਲੋਪੁਰ ਨੂੰ ਸਨਮਾਨਿਤ ਕੀਤਾ ਗਿਆ। ਦਿੱਲੀ ਵਿਖੇ ਹੋਈ ਇਸ ਕਾਨਫਰੰਸ ਵਿੱਚ ਪੰਜਾਬ ਹਰਿਆਣਾ ਅਤੇ ਯੂਪੀ ਦੇ 1700 ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ। ਇਸ ਸੰਮੇਲਨ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਸਾਂਭਣ ਬਾਰੇ ਕਿਸਾਨਾਂ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਸੰਮੇਲਨ ਵਿੱਚ ਕੇਂਦਰੀ ਮੰਤਰੀ, ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੇ ਅਧਿਕਾਰੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਕਾਰੀ ਅਤੇ ਪੂਸਾ ਯੂਨੀਵਰਸਿਟੀ ਦੇ ਅਧਿਕਾਰੀ ਦੇ ਸਾਹਮਣੇ ਪਰਾਲੀ ਦੇ ਸਾਂਭ ਸੰਭਾਲ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ, ਸੁਝਾਅ ਅਤੇ ਆਪਣੇ ਤਜ਼ਰਬੇ ਸਾਂਝੇ ਕਰਨ ਮੌਕਾ ਮਿਲਿਆ।