ਪਸ਼ੂ ਪਾਲਣ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

December 14 2019

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਵਰ੍ਹੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਕਸਪੋ-2020 ਅਗਲੇ ਵਰ੍ਹੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿੱਚ ਕਰਵਾਈ ਜਾਵੇਗੀ।

ਇਸ ਚੈਂਪੀਅਨਸ਼ਿਪ ’ਚ ਪਸ਼ੂਆਂ ਦੀ ਨਸਲ ਅਤੇ ਦੁੱਧ ਚੁਆਈ ਦੇ ਕੌਮੀ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਵਿਚ ਵੱਖ-ਵੱਖ ਨਸਲਾਂ ਦੇ ਘੋੜਿਆਂ, ਮੱਝਾਂ, ਗਾਂਵਾਂ, ਭੇਡਾਂ, ਬੱਕਰੀਆਂ, ਕੁੱਤਿਆਂ ਤੇ ਮੁਰਗੀਆਂ ਆਦਿ ਦੇ ਨਸਲ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਦੌਰਾਨ ਪਸ਼ੂ ਪਾਲਣ ਤੇ ਖੇਤੀਬਾੜੀ ਨਾਲ ਸਬਧਿਤ ਵੱਖ-ਵੱਖ ਵਿਸ਼ਿਆਂ ’ਤੇ ਕੌਮਾਂਤਰੀ ਪੱਧਰ ਦੀਆਂ ਨੁਮਾਇਸ਼ਾਂ ਲਾਈਆਂ ਜਾਣਗੀਆਂ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ