ਪਸ਼ੂ ਪਾਲਣ ਮੇਲਾ ਮੁਲਤਵੀ

March 13 2020

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੇ ਕਰੋਨਾਵਾਇਰਸ ਕਾਰਨ ਸਾਵਧਾਨੀ ਵਜੋਂ 20 ਅਤੇ 21 ਮਾਰਚ ਨੂੰ ਕਰਵਾਇਆ ਜਾਣ ਵਾਲਾ ‘ਪਸ਼ੂ ਪਾਲਣ ਮੇਲਾ’ ਮੁਲਤਵੀ ਕਰ ਦਿੱਤਾ ਹੈ। ਇਹ ਮੇਲਾ ਯੂਨੀਵਰਸਿਟੀ ਦੇ ਕੈਂਪਸ, ਲੁਧਿਆਣਾ ਵਿੱਚ ਲੱਗਣਾ ਸੀ। ਮੇਲਾ ਮੁਲਤਵੀ ਕਰਨ ਦਾ ਫੈਸਲਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਦੀ ਪ੍ਰਧਾਨਗੀ ਹੇਠ ਹੋਈ ਇਕ ਵਿਸ਼ੇਸ਼ ਮੀਟਿੰਗ ਵਿਚ ਲਿਆ ਗਿਆ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ