ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ

December 10 2019

ਸੂਬੇ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਲਾਏ ਜਾ ਰਹੇ ਪ੍ਰਾਜੈਕਟ ਅਧੀਨ ਮੱਝਾਂ ਅਤੇ ਗਊਆਂ ਨੂੰ ਮਿਆਰੀ ਸੀਮਨ ਨਾਲ ਮਨਸੂਈ ਗਰਭਦਾਨ ਲਈ ਮੁਫ਼ਤ ਟੀਕੇ ਲਾਏ ਜਾ ਰਹੇ ਹਨ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਵੈਟਰਨਰੀ ਅਫ਼ਸਰ ਡਾ. ਬਿਮਲ ਸ਼ਰਮਾ ਨੇ ਬਲਾਕ ਡੇਰਾਬਸੀ ਅਧੀਨ ਆਉਂਦੇ ਵੈਟਰਨਰੀ ਅਫ਼ਸਰਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੀਆਂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਕੀਮ 15 ਮਾਰਚ 2020 ਤੱਕ ਚਲੇਗੀ, ਇਸ ਪ੍ਰਾਜੈਕਟ ਅਧੀਨ ਹਰ ਜ਼ਿਲ੍ਹੇ ਵਿੱਚ 100 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਡੇਰਾਬਸੀ ਤਹਿਸੀਲ ਦੇ 35 ਪਿੰਡ ਚੁਣੇ ਗਏ ਹਨ ਅਤੇ ਹਰੇਕ ਪਿੰਡ ਵਿੱਚ 200 ਮੱਝਾਂ, ਗਊਆਂ ਨੂੰ ਨਸਲ ਸੁਧਾਰ ਲਈ ਉਚ ਮਿਆਰੀ ਸਿਮਨ ਨਾਲ ਮੁਫ਼ਤ ਗਰਭਪਾਨ ਕਰਨ ਦੇ ਟੀਕੇ ਲਾਏ ਜਾ ਰਹੇ ਹਨ। ਡਾ. ਸ਼ਰਮਾ ਨੇ ਦੱਸਿਆ ਕਿ ਇਸ ਨਾਲ ਮੱਝਾਂ ਤੇ ਗਾਵਾਂ ਦੀ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਜਿਸ ਨਾਲ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਵਧੇਰੇ ਲਾਹੇਵੰਦ ਬਣਾਇਆ ਜਾ ਸਕੇਗਾ। ਇਸ ਮੌਕੇ ਕਈ ਵੈਟਰਨਰੀ ਅਫ਼ਸਰ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ