ਪੰਜਾਬ ਚ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ, ਪੰਜਾਬ ਸਰਕਾਰ ਨੇ ਕੀਤਾ ਫ਼ੈਸਲਾ

April 01 2020

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਵਿੱਚ ਹਾੜ੍ਹੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਸ਼ੁਰੂ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਮੰਤਰੀ ਆਸ਼ੂ ਨੇ ਕਿਹਾ ਕਿ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਅਤੇ ਕੋਰੋਨਾ ਬਿਮਾਰੀ ਦਾ ਟਾਕਰਾ ਕਰਨ ਲਈ ਅਪਣਾਈ ਗਈ ਸਮਾਜਿਕ ਦੂਰੀ ਦੀ ਨੀਤੀ ਦੇ ਮੱਦੇਨਜ਼ਰ ਅਤੇ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।

ਆਸ਼ੂ ਨੇ ਕਿਹਾ ਕਿ ਇਹ ਖਰੀਦ ਪ੍ਰਕਿਰਿਆ 15 ਜੂਨ 2020 ਤਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤੇ ਗਏ ਹਰੇਕ ਦਾਣੇ ਦੀ ਖਰੀਦ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ 2020 ਤੋਂ ਆਪਣੀ ਤਿਆਰ ਫ਼ਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ