ਪੰਜਾਬ ਚ 28 ਨੂੰ ਬਦਲੇਗਾ ਮੌਸਮ, ਇਕ ਹਫ਼ਤੇ ਤਕ ਪਵੇਗਾ ਮੀਂਹ

June 27 2019

ਪੰਜਾਬ ਵਿਚ ਸ਼ੁੱਕਰਵਾਰ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ। ਲੋਕਾਂ ਨੂੰ ਤੇਜ਼ ਧੁੱਪ ਤੇ ਗਰਮੀ ਤੋਂ ਰਾਹਤ ਮਿਲੇਗੀ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੀ ਪੇਸ਼ੀਨਗੋਈ ਅਨੁਸਾਰ ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਦੂਜੇ ਸਾਰੇ ਜ਼ਿਲ੍ਹਿਆਂ ਵਿਚ 28 ਜੂਨ ਤੋਂ ਬਾਅਦ ਬੱਦਲ ਛਾਏ ਰਹਿ ਸਕਦੇ ਹਨ ਤੇ ਰੁਕ-ਰੁਕ ਕੇ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਿੱਟੀ-ਘੱਟੇ ਵਾਲੀਆਂ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਪਟਿਆਲਾ ਤੇ ਲੁਧਿਆਣਾ ਵਿਚ ਪਹਿਲੀ ਤੇ ਦੋ ਜੁਲਾਈ ਨੂੰ ਬਾਰਿਸ਼ ਹੋ ਸਕਦੀ ਹੈ। ਇਧਰ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੂਰਾ ਦਿਨ ਧੁੱਪ ਰਹਿਣ ਨਾਲ ਦਿਨ ਦਾ ਪਾਰਾ ਚੜ੍ਹਿਆ ਰਿਹਾ।

 
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਪੰਜਾਬੀ ਜਾਗਰਣ