ਪੰਜਾਬ ਦੇ ਲੋਕਾਂ ਨੂੰ 29 ਜੂਨ ਤਕ ਮਿਲੇਗੀ ਗਰਮੀ ਤੋਂ ਰਾਹਤ

June 20 2019

ਗਰਮੀ ਦਾ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਆਉਣ ਵਾਲੇ ਦਿਨ ਰਾਹਤ ਭਰੇ ਹੋਣਗੇ ਕਿਉਂਕਿ ਅਗਲੇ ਇਕ ਹਫ਼ਤੇ ਤਕ ਤਿੱਖੀ ਗਰਮੀ ਤੇ ਲੂ ਤੋਂ ਰਾਹਤ ਰਹੇਗੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਅੰਮ੍ਰਿਤਸਰ, ਬਠਿੰਡਾ, ਪਠਾਨਕੋਟ, ਜਲੰਧਰ, ਕਪੂਰਥਲਾ, ਚੰਡੀਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਚ 25 ਜੂਨ ਤਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ਚ ਹਲਕੀ ਤੇ ਤੇਜ਼ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ, ਇਸ ਦੌਰਾਨ ਕਈ ਜ਼ਿਲ੍ਹਿਆਂ ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਉੱਥੇ ਲੁਧਿਆਣਾ ਤੇ ਪਟਿਆਲਾ ਚ ਸਿਰਫ਼ 25 ਜੂਨ ਨੂੰ ਹੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਉੱਧਰ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਜ਼ਿਆਦਾ ਤਿੱਖਾ ਨਹੀਂ ਰਿਹਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ