ਪੰਜਾਬ ਮੰਡੀ ਬੋਰਡ ਵੱਲੋਂ ਆਧੁਨਿਕ ਤਕਨੀਕ ਵੱਲ ਪੁਲਾਂਘ

January 10 2020

ਹਾੜ੍ਹੀ ਪ੍ਰਬੰਧ ਪ੍ਰਣਾਲੀ 2020-21 ਦੇ ਕਾਰਜਾਂ ਨੂੰ ਪੇਪਰਲੈੱਸ (ਕਾਗਜ਼ ਰਹਿਤ) ਬਣਾਉਣ ਲਈ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੀ ਸਮੇਂ ਸਿਰ ਜਾਣਕਾਰੀ ਦੇਣ ਲਈ ਮੋਬਾਈਲ ਐਪਲੀਕੇਸ਼ਨ ਈ-ਪੀਐੱਮਬੀ ਨਾਲ ਇੰਟੇਗ੍ਰੇਟਿਡ ਮੈਨੇਜਮੈਂਟ ਸਿਸਟਮ (ਆਈਐੱਮਐੱਸ) ਦੀ ਸ਼ੁਰੂਆਤ ਕੀਤੀ ਹੈ। ਇਸ ਐਪ ਦੀ ਸ਼ੁਰੂਆਤ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਆੜ੍ਹਤੀਆਂ ਅਤੇ ਲੋਕਾਂ ਨੂੰ ਆਨਲਾਈਨ ਲਾਇਸੈਂਸ ਦੇਣ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ‘ਆਪਣੀ ਮੰਡੀ’ ਵਿਚ ਫਲਾਂ ਤੇ ਸਬਜ਼ੀਆਂ ਦੀਆਂ ਅਸਲ ਕੀਮਤਾਂ ਦੀ ਉਪਲਬਧਤਾ ਜਾਣਨ ਦੇ ਸਮਰੱਥ ਕਰੇਗਾ। ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਸਾਰੇ ਭਾਈਵਾਲਾਂ ਨੂੰ ਵੱਖ-ਵੱਖ ਈ-ਸੇਵਾਵਾਂ ਦੇਣ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਪਹਿਲਾਂ ਹੀ ਨਿਯੁਕਤ ਕੀਤੇ ਗਏ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ