ਪੰਜਾਬ ਵਿਚ ਗੰਨੇ ਦੀ ਪਿੜਾਈ 10 ਨਵੰਬਰ ਤੋਂ: ਰੰਧਾਵਾ

October 29 2019

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਗੰਨੇ ਦੀ ਕਟਾਈ ਲਈ ਮਜ਼ਦੂਰਾਂ ਦੀ ਉਪਲਬਧਤਾ ਅਨੁਸਾਰ ਕੀਤੀ ਜਾਵੇਗੀ। ਅੱਜ ਇੱਥੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪਿੜਾਈ ਸੀਜ਼ਨ 2019-20 ਦੌਰਾਨ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਅਤੇ ਸਮੇਂ ਸਿਰ ਗੰਨੇ ਦੀ ਪਿੜਾਈ ਯਕੀਨੀ ਬਣਾਉਣ ਲਈ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਗਈਆਂ ਹਨ ਕਿ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਲਾਂਟ ਅਤੇ ਮਸ਼ੀਨਰੀ ਦੇ ਟਰਾਇਲ ਪਹਿਲੀ ਨਵੰਬਰ ਤੱਕ ਮੁੰਕਮਲ ਕਰ ਲਏ ਜਾਣ ਅਤੇ 10 ਨਵੰਬਰ ਤੱਕ ਹਰੇਕ ਸਹਿਕਾਰੀ ਖੰਡ ਮਿੱਲਾਂ ਪਿੜਾਈ ਸ਼ੁਰੂ ਕਰਨ ਲਈ ਤਿਆਰ ਹੋੋਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ