ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਦਾ ਸੱਦਾ

October 26 2019

ਪਿੰਡ ਸੋਹੀਆਂ ਕਲਾਂ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਵੱਖ ਵੱਖ ਖੇਤੀ ਮਾਹਿਰਾਂ ਨੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਦਾ ਸੱਦਾ ਦਿੱਤਾ। ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਲਗਾਏ ਗਏ ਇਸ ਕਿਸਾਨ ਮੇਲੇ ’ਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ’ਤੇ ਕਿਸਾਨਾਂ ਨੂੰ ਦਿੱਤੇ ਗਏ ਖੇਤੀ ਸੰਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇੰਜਨੀਅਰਿੰਗ ਵਿੰਗ ਤੋਂ ਰਣਬੀਰ ਸਿੰਘ ਰੰਧਾਵਾ ਨੇ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਨੂੰ ਨਿਪੁੰਨਤਾ ਨਾਲ ਚਲਾਉਣ ਲਈ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਬੰਧੀ ਜ਼ਰੂਰੀ ਨੁਕਤੇ ਦੱਸੇ। ਮੁੱਖ ਖੇਤੀਬਾੜੀ ਅਫਸਰ ਡਾ. ਦਲਬੀਰ ਸਿੰਘ ਛੀਨਾ ਨੇ ਵਿਭਾਗ ਵੱਲੋਂ ਚੱਲ ਰਹੀਆਂ ਸਕੀਮਾਂ, ਖੇਤਾਂ ਵਿੱਚ ਖੁਰਾਕੀ ਤੱਤਾਂ ਦੀ ਸਾਂਭ ਸੰਭਾਲ ਅਤੇ ਸਬਸਿਡੀ ’ਤੇ ਦਿੱਤੇ ਗਏ ਅਤਿ ਆਧੁਨਿਕ ਖੇਤੀ ਸੰਦਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਜਾਗਰਣ