ਪੰਜਾਬ ਸਰਕਾਰ ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ ਸਕੀਮ ਤਹਿਤ ਖੇਤੀ ਮਸ਼ੀਨਰੀ ਤੇ ਦੇ ਰਹੀ ਹੈ ਸਬਸਿਡੀ

May 14 2021

ਪੰਜਾਬ ਸਰਕਾਰ ਦੁਆਰਾ ਕਾਮਿਆਬ ਕਿਸਾਨ-ਖੁਸ਼ਹਾਲ ਪੰਜਾਬ ਤਹਿਤ ਵੱਖ-ਵੱਖ ਸਕੀਮਾਂ ਤਹਿਤ ਖੇਤੀ ਮਸ਼ੀਨਰੀ ਸਬਸਿਡੀ ਲੈਣ ਲਈ 26 ਮਈ ਤੱਕ ਪੋਰਟਲ ਰਾਹੀਂ ਅਰਜ਼ੀਆਂ ਦਿੱਤੀਆਂ ਜਾਣ ਦੀ ਅਪੀਲ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਬਸਿਡੀ ਲੈਣ ਲਈ ਖੇਤਬਾੜੀ ਵਿਭਾਗ ਦੇ ਪੋਰਟਲ ‘ਤੇ ਆਨਲਾਈਨ ਅਪਲਾਈ ਕਰਨਾ ਹੋਵੇਗਾ।

ਇਸ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਬਲਾਕ ਵਾਈ ਜਾਣਕਾਰੀ ਲਈ ਬਲਾਕ ਬਰਨਾਲਾ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਸੁਖਪਾਲ ਸਿੰਘ ਤੋਂ 98724-49779, ਸ਼ਹਿਣਾ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਬਿਦਰ ਸਿੰਘ ਤੋਂ 98148-22665 , ਮਹਿਲ ਕਲਾਂ ਬਲਾਕ ਦੇ ਡਾ: ਲਖਵੀਰ ਸਿੰਘ 98760-22022 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਨੂੰ ਵਧਾਉਣ ਲਈ ਪਹਿਲ ਕਰਨੀ ਚਾਹੀਦੀ ਹੈ। ਝੋਨੇ ਦੀ ਸਿੱਧੀ ਬਿਜਾਈ 1 ਜੂਨ ਤੋਂ ਕਿਸਾਨਾਂ ਨੂੰ ਕਰ ਲੈਣੀ ਚਾਹੀਦੀ ਹੈ।

ਇਸ ਲਈ, ਜ਼ਮੀਨ ਨੂੰ ਤਿਆਰ ਕਰਕੇ ਥੋੜੀ ਨਮੀ ਹੋਣ ਤੇ ਰੋਪਾਈ ਕਰਨੀ ਚਾਹੀਦੀ ਹੈ। ਬਿਜਾਈ ਵੇਲੇ ਪ੍ਰਤੀ ਏਕੜ ਵਿਚ ਅੱਠ ਤੋਂ ਦਸ ਕਿਲੋ ਬੀਜ ਦੀ ਬਿਜਾਈ ਕਰਨੀ ਚਾਹੀਦੀ ਹੈ।

ਬਿਜਾਈ ਤੋਂ ਤੁਰੰਤ ਬਾਅਦ ਸਟੌਪਨਾ ਦਵਾਈ ਦੀ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨਦੀਨ ਨਾਸ਼ਕਾਂ ਨੂੰ ਖਤਮ ਕੀਤਾ ਜਾ ਸਕੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune