ਬਿਜਲੀ ਸਬਸਿਡੀ ਤੇ ਹੋਰ ਸਕੀਮਾਂ ਲਈ 1353 ਕਰੋੜ ਰੁਪਏ ਜਾਰੀ

December 20 2019

ਪੰਜਾਬ ਦੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ ਬਿਜਲੀ ਸਬਸਿਡੀ, ਸਥਾਨਕ ਸਰਕਾਰਾਂ ਬਾਰੇ ਵਿਭਾਗ ਅਤੇ ਪੰਜਾਬ ਰਾਜ ਗੁਦਾਮ ਨਿਗਮ ਤੋਂ ਇਲਾਵਾ 30 ਸਤੰਬਰ, 2019 ਤੱਕ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਲਾਭਾਂ ਦੀ ਅਦਾਇਗੀ ਲਈ 1353.03 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਦਿੱਤੀ ਜਾਂਦੀ ਖੇਤੀ ਸਬਸਿਡੀ ਲਈ ਪਾਵਰਕੌਮ ਨੂੰ 400 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ 30 ਸਤੰਬਰ, 2019 ਤੱਕ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਜੀ.ਪੀ.ਐੱਫ./ਲੀਵ ਐਨਕੈਸ਼ਮੈਂਟ ਸਮੇਤ ਸੇਵਾਮੁਕਤੀ ਦੇ ਲਾਭ ਦੀ ਅਦਾਇਗੀ ਲਈ 181.63 ਕਰੋੜ, ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਪੰਜਾਬ ਮਿਉਂਸਿਪਲ ਫੰਡ ਲਈ 153.90 ਕਰੋੜ ਤੇ ਹੋਰ ਪ੍ਰਾਜੈਕਟਾਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ