ਮੀਂਹ ਦੇ ਝੰਬੇ ਕਿਸਾਨਾਂ ਨੂੰ ਖੇਤੀ ਮਾਹਰਾਂ ਦੀ ਸਲਾਹ

April 18 2019

ਬੀਤੇ ਦੋ ਦਿਨਾਂ ਦੌਰਾਨ ਪੂਰੇ ਪੰਜਾਬ ਵਿੱਚ ਪਏ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਕਾਫੀ ਵਧਾ ਦਿੱਤੀਆਂ ਹਨ। ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਮੇਂ ਕਣਕ ਦੀ ਕਟਾਈ ਕੁਝ ਦਿਨਾਂ ਲਈ ਟਾਲ ਦਿੱਤੀ ਜਾਵੇ।

ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਬਲਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਦਾ ਨੁਕਸਾਨ ਜਾਂਚਣ ਲਈ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਦੋ ਤੋਂ ਪੰਜ ਫ਼ੀਸਦ ਤਕ ਫ਼ਸਲ ਪ੍ਰਭਾਵਿਤ ਹੋਈ ਹੈ। ਲੁਧਿਆਣਾ ਵਿੱਚ 30 ਮਿਲੀਮੀਟਰ ਬਾਰਿਸ਼ ਹੋਈ ਪਰ ਮਾਛੀਵਾੜਾ ਵਿੱਚ ਖੇਤਾਂ ਵਿੱਚ ਕਾਫੀ ਪਾਣੀ ਖੜ੍ਹਾ ਹੋ ਗਿਆ।

ਅਜਿਹੇ ਵਿੱਚ ਕਣਕ ਵਿੱਚ ਨਮੀ ਆਉਣਾ ਆਮ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਫਿਲਹਾਲ ਕੁਝ ਦਿਨ ਕਣਕ ਨੂੰ ਧੁੱਪ ਲੱਗਣ ਦਿਓ। ਇਸ ਤਰ੍ਹਾਂ ਫ਼ਸਲ ਦੀ ਨਮੀ ਕਾਬੂ ਵਿੱਚ ਆ ਜਾਵੇਗੀ ਤੇ ਮੰਡੀਆਂ ਵਿੱਚ ਖੱਜਲ-ਖੁਆਰੀ ਨਹੀਂ ਹੋਵੇਗੀ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha