ਆਪ ਨੇ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

March 18 2019

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼ਨੀਵਾਰ ਨੂੰ ਕਿਸਾਨ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ਆਪ ਚੰਡੀਗੜ੍ਹ ਹੈੱਡਕੁਆਟਰ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਕਿਹਾ ਗਿਆ ਕਿ ਇਹ ਨਿਯੁਕਤੀਆਂ ਆਪ ਦੀ ਸੂਬਾ ਕੋਰ ਕਮੇਟੀ, ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ।

ਜਾਰੀ ਸੂਚੀ ਅਨੁਸਾਰ ਪੰਜ ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਬਲਜਿੰਦਰ ਸਿੰਘ ਨੂੰ ਫ਼ਾਜ਼ਿਲਕਾ, ਗੁਰਭੇਜ ਸਿੰਘ ਨੂੰ ਫ਼ਰੀਦਕੋਟ, ਗੁਰਵਿੰਦਰ ਸਿੰਘ ਢਿੱਲੋਂ ਨੂੰ ਫ਼ਤਿਹਗੜ੍ਹ ਸਾਹਿਬ, ਮਨਜਿੰਦਰ ਸਿੰਘ ਔਲਖ ਨੂੰ ਮੋਗਾ ਅਤੇ ਦਿਲਬਾਗ ਸਿੰਘ ਮੋਹਾਲੀ ਨੂੰ ਐਸਏਐਸ ਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਾਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਸਚਦੇਵਾ ਨੂੰ ਮੇਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ਗਿਆ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman