ਆਰਟ ਆਫ ਲਿਵਿੰਗ ਸੰਸਥਾ ਕਰੇਗੀ ਕਿਸਾਨਾਂ ਦਾ ਮਾਰਗ ਦਰਸ਼ਨ

March 14 2019

ਆਰਟ ਆਫ ਲਿਵਿੰਗ ਸੰਸਥਾ ਵਲੋਂ ਪੰਜਾਬ ਦੇ ਕਿਸਾਨਾਂ ਲਈ ਇਕ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸੰਸਥਾ ਦੇ ਮੁਖੀ ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਵਲੋਂ 18 ਅਪ੍ਰੈਲ ਨੂੰ ਜਲਾਲਾਬਾਦ ਤੋਂ ਕੀਤੀ ਜਾਵੇਗੀ। ਇਸ ਸੰਬੰਧੀ ਸੰਮੇਲਨ ਦੀ ਜਾਣਕਾਰੀ ਦੇਣ ਲਈ ਸੰਸਥਾ ਵਲੋਂ ਪ੍ਰੈੱਸ ਕਾਨਫਰੰਸ ਆਯੋਜਿਤ ਕੀਤੀ ਗਈ ਹੈ। ਪ੍ਰੈਸ ਨੂੰ ਸੰਬੋਧਨ ਕਰਦੇ ਸੰਸਥਾ ਦੇ ਸੂਬਾ ਮੀਡੀਆ ਮੁਖੀ ਦੇਵਾਸ ਪ੍ਰਭਾਕਰ ਅਤੇ ਸੂਬਾ ਅਧਿਆਪਕਾ ਪਾਲੋਮੀ ਮੁਖਰਜੀ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਅੰਨੇਵਾਹ ਦਵਾਈਆਂ ਤੇ ਰਸਾਇਣਿਕ ਖਾਦਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨ ਨੇ ਦੇਸ਼ ਦੇ ਆਮ ਲੋਕਾਂ ਨੂੰ ਰੋਗੀ ਬਣਾ ਦਿੱਤਾ ਹੈ। 

ਉਨ੍ਹਾਂ ਦੱਸਿਆ ਕਿ ਆਰਟ ਆਫ ਲਿਵਿੰਗ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਪ੍ਰੋਤਸਾਹਿਤ ਕਰਨ ਲਈ ਪੰਜਾਬ ਦੇ ਕਿਸਾਨਾਂ ਦਾ ਸੰਮੇਲਨ ਨਾਂ ਤੋਂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਸਦਕਾ ਕਿਸਾਨਾਂ ਨੂੰ ਜੈਵਿਕ ਖੇਤੀ, ਬੀਜਾਂ ਆਦਿ ਦੇ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਅਤੇ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani