ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ

July 27 2019

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਮ ਲੋਕਾਂ ਨੂੰ ਖਾਣ ਪੀਣ ਵਾਲੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਹਤ ਵਿਭਾਗ ਦੀ ਟੀਮ ਨੇ ਜੀ.ਟੀ. ਰੋਡ ਸਰਹਿੰਦ ’ਤੇ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਦੀ ਜਾਂਚ ਕੀਤੀ।

ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਨੇ ਕਿਹਾ ਕਿ ਆਮ ਲੋਕਾਂ ਨੂੰ ਫਲ ਤੇ ਸਬਜ਼ੀਆਂ ਵਰਤਣ ਤੋਂ ਪਹਿਲਾਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਸੋਡੇ ਵਿੱਚ ਧੋਣਾ ਚਾਹੀਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਵਿੱਚ ਕਿਸੇ ਕਿਸਮ ਦੀ ਮਿਲਾਵਟ ਕਰਨ ਵਾਲੇ ਮਿਲਾਵਟਖੋਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਪੱਕੇ ਹੋਏ, ਕੱਟੇ ਹੋਏ ਤੇ ਗਲੇ ਹੋਏ ਫਲ ਨਾ ਵੇਚਣ। ਸਬਜ਼ੀਆਂ ਨੂੰ ਢਕ ਕੇ ਰੱਖਿਆ ਜਾਵੇ। ਟੀਮ ਵਿੱਚ ਫੂਡ ਸੁਰੱਖਿਆ ਅਫ਼ਸਰ ਗੌਰਵ ਅਤੇ ਡਿਪਟੀ ਸਮੂਹ ਸਿੱਖਿਆ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਵੀ ਸ਼ਾਮਲ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ