ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖਰੀਦ ਕੇਂਦਰਾਂ ਨੂੰ ਵੀ 7-8 ਅ੍ਰਪੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।
ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜਤੀਆਂ ਨੂੰ 48 ਘੰਟਿਆਂ ਦੇ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ੍ਹ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜਤੀਆਂ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।
ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ। ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜਤੀਆਂ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ।
ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ। ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ਰੋਜ਼ਾਨਾ ਸਪੋਕਸਮੈਨ