ਈਕੋ ਸਿੱਖ ਸੰਸਥਾ ਵਲੋਂ ਵਾਤਾਵਰਨ ਸੰਭਾਲਣ ਦਾ ਹੋਕਾ

September 13 2019

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਚ ਈਕੋ ਸਿੱਖ ਸੰਸਥਾ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇੱਕ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਬਦਲ ਰਹੇ ਮੌਸਮ ਦਾ ਸਰੀਰ ’ਤੇ ਪ੍ਰਭਾਵ ਵਿਸ਼ੇ ਸਬੰਧੀ ਸੰਗਤ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀਬੀ ਸਤਿਵੀਰ ਕੌਰ ਨੇ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮਨੁੱਖੀ ਸਰੀਰ ਉਪਰ ਪੈ ਰਹੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਰਪਾਲ ਸਿੰਘ ਚੌਹਾਨ ਰਾਹੀਂ ਭੇਜੇ ਸੁਨੇਹੇ ਵਿੱਚ ਦੱਸਿਆ ਕਿ ਗੁਰੂ ਮਹਾਰਾਜ ਵੱਲੋਂ ਵੀ ਵਾਤਾਵਰਨ ਸਬੰਧੀ ਸਾਨੂੰ ਕਈ ਸੌ ਵਰ੍ਹੇ ਪਹਿਲਾਂ ਸੁਚੇਤ ਕੀਤਾ ਗਿਆ ਸੀ। ਇਸ ਲਈ ਸੰਗਤ ਨੂੰ ਚਾਹੀਦਾ ਹੈ ਕਿ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਜਾਗਰੂਕ ਹੋਣ। ਇਸ ਦੌਰਾਨ ਹੈੱਡ ਗ੍ਰੰਥੀ ਗਿਆਨੀ ਰਛਪਾਲ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਮੱਕੜ ਤੇ ਕਿਰਪਾਲ ਸਿੰਘ ਚੌਹਾਨ ਨੇ ਵੀ ਸੰਬੋਧਨ ਕੀਤਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ