ਉਗਰਾਹਾਂ ਵੱਲੋਂ ਰੋਡ ਸੰਘਰਸ਼ ਕਮੇਟੀ ਦੀ ਹਮਾਇਤ ਦਾ ਐਲਾਨ

May 12 2021

ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪਰਿਯੋਜਨਾ ਤਹਿਤ ਬਣਾਏ ਜਾ ਰਹੇ ਜੰਮੂ-ਕਟੜਾ ਅੰਮ੍ਰਿਤਸਰ ਐਕਸਪ੍ਰੈੱਸਵੇਅ ਲਈ ਜ਼ਮੀਨਾਂ ਐਕੁਆਇਰ ਕੀਤੇ ਜਾਣ ਦਾ ਵਿਰੋਧ ਕਰ ਰਹੀ ਰੋਡ ਸੰਘਰਸ਼ ਕਮੇਟੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਰਵੇਂ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪਟਿਆਲਾ ਜ਼ਿਲ੍ਹਾ ਦਾ ਗਿਆਰਾਂ ਪਿੰਡਾਂ ਦੇ ਮੈਂਬਰਾਂ ਦੀ ਮੀਟਿੰਗ ਪਿੰਡ ਬੰਨਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੌਲੀ ਸਮੇਤ ਵੱਖੋ-ਵੱਖ ਬੁਲਾਰਿਆਂ ਨੇ ਸੰਘਰਸ਼ ਦੀ ਬਿਹਤਰੀ ਲਈ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਸ਼ਾਮਲ ਕਰਕੇ ਤਾਲਮੇਲ ਕਮੇਟੀ ਦੀ ਸਥਾਪਨਾ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਸਰਕਾਰ ਨੂੰ ਸੜਕੀ ਪ੍ਰਾਜੈਕਟ ਦੇ ਨਾਮ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ’ਤੇ ਖੋਹਣ ਵਿੱਚ ਕਾਮਯਾਬ ਨਹੀਂ ਹੋਣ ਦਿਆਂਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune