ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਲਾਮਬੰਦੀ ਰੈਲੀ

May 11 2021

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਦਿੱਲੀ ਦੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਮਾਲਵਾ ਖੇਤਰ ਵਿੱਚ ਲਾਮਬੰਦੀ ਤੇਜ਼ੀ ਨਾਲ ਵਧਾ ਦਿੱਤੀ ਹੈ, ਜਿਸ ਤਹਿਤ ਅੱਜ ਮਾਨਸਾ ਨੇੜਲੇ ਪਿੰਡ ਕੱਲ੍ਹੋ ਵਿੱਚ ਕਿਸਾਨਾਂ ਨੂੰ ਦਿੱਲੀ ਚੱਲੋ ਮੁਹਿੰਮ ਰਾਹੀਂ ਕੇਂਦਰ ਸਰਕਾਰ ਖਿਲਾਫ਼ ਤਕੜੇ ਹੋਣ ਦਾ ਹੋਕਾ ਦਿੱਤਾ ਗਿਆ।

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਫੇਲ੍ਹ ਕਰਨ ਲਈ ਸਰਕਾਰ ਹੁਣ ਹਰ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀ ਹੈ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਉਹ ਕਿਸਾਨ ਸੰਘਰਸ਼ ਤੋਂ ਆਪਣੇ ਨਾਪਾਕ ਹੱਥ ਪਾਸੇ ਰੱਖੇ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦ੍ਰਿੜ ਹਨ ਤੇ ਇਹ ਸੰਘਰਸ਼ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune