ਕਿਸਾਨ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਕੱਢਣਗੇ ਸਾਇਕਲ ਮਾਰਚ

March 01 2021

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ।ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਬੈਠੇ ਹੋਏ ਹਨ।ਵੱਡੀ ਗਿਣਤੀ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ।ਇਸ ਦੌਰਾਨ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ।

ਅੰਦੋਲਨ ਸਬੰਧੀ ਦੇਸ਼ ਭਰਦੇ ਕਿਸਾਨਾਂ ਨੂੰ ਲਾਮਬਧ ਕਰਨ ਲਈ ਅਤੇ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਕਸ਼ਮੀਰ ਤੋਂ ਕੰਨਿਆਕੁਮਾਰੀ ਤਕ ਸਾਇਕਲ ਮਾਰਚ ਕੱਢਣਗੇ।ਇਸ ਸਾਇਕਲ ਮਾਰਚ ਵਿੱਚ 8308 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਏਗਾ।ਇਸ ਮਾਰਚ ਦਾ ਉਦੇਸ਼ ਵੱਧ ਤੋਂ ਵੱਧ ਕਿਸਾਨਾਂ ਨੂੰ ਨਾਲ ਜੋੜਨਾ ਅਤੇ ਜਾਗਰੁਕ ਕਰਨਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live